
ਅਮਰੀਕਾ ਵਿਚ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਪਿੱਛੋਂ ਅਪਣੀ ਪਹਿਲੀ ਯਾਤਰਾ 'ਤੇ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਜੂਨ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ...
ਨਵੀਂ ਦਿੱਲੀ, 12 ਜੂਨ : ਅਮਰੀਕਾ ਵਿਚ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਪਿੱਛੋਂ ਅਪਣੀ ਪਹਿਲੀ ਯਾਤਰਾ 'ਤੇ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਜੂਨ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਐਚ1-ਬੀ ਵੀਜ਼ਾ ਬਾਰੇ ਭਾਰਤ ਦੀਆਂ ਚਿੰਤਾਵਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਕਰਨਗੇ।
ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ 25 ਜੂਨ ਤੋਂ ਸ਼ੁਰੂ ਹੋਣ ਵਾਲੀ ਅਮਰੀਕਾ ਯਾਤਰਾ ਦਾ ਐਲਾਨ ਕਰਦਿਆਂ ਅੱਜ ਕਿਹਾ ਕਿ ਮੋਦੀ ਅਤੇ ਟਰੰਪ ਦਰਮਿਆਨ ਗੱਲਬਾਤ ਦੁਵੱਲੇ ਰਿਸ਼ਤਿਆਂ ਨੂੰ ਨਵੀਂ ਦਿਸ਼ਾ ਦੇਵੇਗੀ। ਮੰਤਰਾਲੇ ਨੇ ਕਿਹਾ ਕਿ ਦੋਹਾਂ ਆਗੂਆਂ
ਦਰਮਿਆਨ ਇਹ ਪਹਿਲੀ ਬੈਠਕ ਹੋਵੇਗੀ।
ਮੋਦੀ ਅਤੇ ਟਰੰਪ ਵਿਚਾਲੇ ਹੋਣ ਵਾਲੀ ਚਰਚਾ ਆਪਸੀ ਹਿਤਾਂ ਦੇ ਮਸਲਿਆਂ ਤੋਂ ਇਲਾਵਾ ਦੁਵੱਲੇ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ 'ਤੇ ਕੇਂਦਰਤ ਹੋਵੇਗੀ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਸੀ ਕਿ ਮੋਦੀ, ਟਰੰਪ ਨਾਲ ਮੁਲਾਕਾਤ ਦੌਰਾਨ ਐਚ-1ਬੀ ਵੀਜ਼ਾ ਦੇ ਮੁੱਦੇ ਨੂੰ ਖ਼ਾਸ ਤੌਰ 'ਤੇ ਉਠਾਉਣਗੇ।
(ਪੀਟੀਆਈ)