ਕੋਰੋਨਾ ਦੇ ਇਲਾਜ ਵਿਚ ‘ਗੇਂਮ ਚੇਂਜਰ’, 30 ਦਿਨਾਂ ਵਿਚ 20 ਕਰੋੜ ਟੈਬਲੇਟ ਬਣਾ ਸਕਦਾ ਹੈ ਭਾਰਤ
Published : Apr 8, 2020, 10:37 am IST
Updated : Apr 14, 2020, 7:49 am IST
SHARE ARTICLE
Photo
Photo

ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਵਾਇਰਸ ਨਾਲ ਹਜ਼ਾਰਾਂ ਮੌਤਾਂ ਹੋਈਆਂ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਤ ਹੋਏ ਹਨ।

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਵਾਇਰਸ ਨਾਲ ਹਜ਼ਾਰਾਂ ਮੌਤਾਂ ਹੋਈਆਂ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਤ ਹੋਏ ਹਨ। ਉੱਥੇ ਹੀ ਦੁਨੀਆ ਦੇ ਸੁਪਰ ਪਾਵਰ ਕਹੇ ਜਾਣ ਵਾਲੇ ਦੇਸ਼ ਵੀ ਇਸ ਸਮੇਂ ਮੁਸ਼ਕਿਲ ਦੀ ਘੜੀ ਵਿਚ ਹਨ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਲੇਰੀਆ ਦੇ ਇਲਾਜ ਵਿਚ ਵਰਤੀ ਜਾਣ ਵਾਲੀ ਹਾਈਡਰੋਕਸਾਈਕਲੋਰੋਕਿਨ ਦਵਾਈ ਲਈ ਭਾਰਤ ਤੋਂ ਮਦਦ ਦੀ ਮੰਗ ਕੀਤੀ ਹੈ।

ਪੂਰੀ ਦੁਨੀਆ ਇਸ ਦਵਾਈ ਨੂੰ ਕੋਰੋਨਾ ਵਾਇਰਸ ਦੇ ਇਲਾਜ ਦੀ ਉਮੀਦ ਦੇ ਰੂਪ ਵਿਚ ਦੇਖ ਰਹੀ ਹੈ। ਸਿਰਫ ਇਹੀ ਨਹੀਂ ਇਸ ਦਵਾਈ ਨੂੰ 'ਗੇਮ ਚੇਂਜਰ' ਦਾ ਦਰਜਾ ਦਿੱਤਾ ਜਾ ਰਿਹਾ ਹੈ। ਭਾਰਤ ਨੇ ਟਰੰਪ ਦੀ ਮੰਗ ਦੇ ਮੱਦੇਨਜ਼ਰ ਹਾਈਡ੍ਰੋਕਸਾਈਕਲੋਰੋਕਿਨ ਦੇ ਬਰਾਮਦ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੀ ਦੁਨੀਆ ਨੂੰ ਇਸ ਦਵਾਈ ਲਈ ਭਾਰਤ ਤੋਂ ਬਹੁਤ ਉਮੀਦਾਂ ਹਨ, ਕਿਉਂਕਿ ਇਸ ਦਵਾਈ ਦੀ ਪੂਰੀ ਸਪਲਾਈ ਦਾ 70 ਪ੍ਰਤੀਸ਼ਤ ਹਿੱਸਾ ਭਾਰਤ ਵਿਚ ਹੀ ਬਣਦਾ ਹੈ।

ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਨੇ ਅਪ੍ਰੈਲ-ਜਨਵਰੀ 2019-2020 ਦੌਰਾਨ 1.22 ਬਿਲੀਅਨ ਡਾਲਰ ਦੀ ਕੀਮਤ ਦੀ ਹਾਈਡਰੋਕਸਾਈਕਲੋਰੋਕਿਨ (ਏਪੀਆਈ) ਬਰਾਮਦ ਕੀਤੀ। ਦੂਜੇ ਪਾਸੇ ਇੰਡੀਅਨ ਫਾਰਮਾਸਿਊਟੀਕਲ ਅਲਾਇੰਸ (ਆਈਪੀਏ) ਦੇ ਜਨਰਲ ਸਕੱਤਰ ਸੁਦਰਸ਼ਨ ਜੈਨ ਦਾ ਕਹਿਣਾ ਹੈ ਕਿ ਭਾਰਤ ਪੂਰੀ ਦੁਨੀਆ ਨੂੰ 70 ਪ੍ਰਤੀਸ਼ਤ ਹਾਈਡ੍ਰੋਕਲੈਲੋਰੋਕਿਨ ਦਵਾਈ ਸਪਲਾਈ ਕਰਦਾ ਹੈ।

ਸਿਰਫ ਇਹ ਹੀ ਨਹੀਂ, ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਵਿਚ ਇਸ ਦਵਾਈ ਨੂੰ ਬਣਾਉਣ ਦੀ ਸਮਰੱਥਾ ਕਾਫ਼ੀ ਪ੍ਰਭਾਵਸ਼ਾਲੀ ਹੈ। ਭਾਰਤ ਵਿਚ 30 ਦਿਨਾਂ ਵਿਚ 40 ਟਨ ਹਾਈਡ੍ਰੋਕਸਾਈਕਲੋਰੋਕਿਨ ਦਵਾਈ ਤਿਆਰ ਕਰਨ ਦੀ ਸਮਰੱਥਾ ਹੈ। ਯਾਨੀ ਇਸ ਤਰ੍ਹਾਂ 20 ਮਿਲੀਲੀਟਰ ਗ੍ਰਾਮ ਦੀਆਂ 20 ਕਰੋੜ ਗੋਲੀਆਂ  ਬਣਾਈਆਂ ਜਾ ਸਕਦੀਆਂ  ਹਨ।

ਜਾਣਕਾਰੀ ਅਨੁਸਾਰ ਇਹ ਦਵਾਈ ਬਣਾਉਣ ਵਾਲੀਆਂ ਕੰਪਨੀਆਂ ਵਿਚ ਇਪਕਾ ਲੈਬਾਰਟਰੀਜ਼, ਜ਼ੈਡਸ ਕੈਡਿਲਾ ਅਤੇ ਵਾਲਸ ਫਾਰਮਾਸਿਊਟੀਕਲ ਸ਼ਾਮਲ ਹਨ। ਦੂਜੇ ਪਾਸੇ ਭਾਰਤ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਹਾਲ ਹੀ ਵਿਚ ਜ਼ੈਡਸ ਕੈਡੀਲਾ ਅਤੇ ਇਪਕਾ ਲੈਬਾਰਟਰੀਆਂ ਨੂੰ ਹਾਈਡ੍ਰੋਕਸਾਈਕਲੋਰੋਕਿਨ ਦੀਆਂ 10 ਕਰੋੜ ਗੋਲੀਆਂ ਬਣਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਫਿਲਹਾਲ ਸਰਕਾਰ ਇਹ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਭਾਰਤ ਨੂੰ ਕਿੰਨੀਆਂ ਦਵਾਈਆਂ ਦੀ ਜ਼ਰੂਰਤ ਹੋਵੇਗੀ।

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement