
24 ਘੰਟਿਆਂ ਦੌਰਾਨ 685 ਲੋਕਾਂ ਨੇ ਗਵਾਈ ਅਪਣੀ ਜਾਨ
ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਦੇ ਮੁਕਾਬਲੇ ਦੇਸ਼ ਵਿਚ ਦੂਜੀ ਲਹਿਰ ਦਾ ਜ਼ਿਆਦਾ ਅਸਰ ਦਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਵਾ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਵਿਚ 1,26,789 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ ਜਦਕਿ ਇਸ ਦੌਰਾਨ 685 ਲੋਕਾਂ ਨੇ ਕੋਰੋਨਾ ਕਾਰਨ ਅਪਣੀ ਜਾਨ ਗਵਾਈ ਹੈ।
Covid 19
ਤਾਜ਼ਾ ਮਾਮਲੇ ਆਉਣ ਤੋਂ ਬਾਅਦ ਦੇਸ਼ ਵਿਚ ਕੁੱਲ ਕੋਰੋਨਾ ਮਰੀਜਾਂ ਦੀ ਗਿਣਤੀ 1,29,28,574 ਹੋ ਗਈ ਹੈ। ਉੱਥੇ ਹੀ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 1,66,862 ਤੱਕ ਪਹੁੰਚ ਚੁੱਕਾ ਹੈ।
Covid 19
ਦੇਸ਼ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ 9,10,319 ਹਨ। ਦੱਸ ਦਈਏ ਕਿ ਭਾਰਤ ਵਿਚ ਇਹ ਤੀਜੀ ਵਾਰ ਹੋ ਰਿਹਾ ਹੈ ਜਦੋਂ ਨਵੇਂ ਮਾਮਲਿਆਂ ਦੀ ਗਿਣਤੀ ਇਕ ਲੱਖ ਤੋਂ ਪਾਰ ਪਹੁੰਚੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਕ ਦਿਨ ਵਿਚ 1 ਲੱਖ 15 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਸਨ।