
ਉੱਚ ਪੱਧਰੀ ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕੁੱਲ 70 ਮੈਂਬਰ ਸ਼ਾਮਲ ਹਨ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਹ ਮੀਟਿੰਗ ਵੀਡੀਓ ਕਾਨਫਰੰਸ ਜ਼ਰੀਏ ਹੋਈ। ਇਸ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕੁੱਲ 70 ਮੈਂਬਰ ਸ਼ਾਮਲ ਹਨ।
ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਸਾਰੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਇਸ ਅਵਸਰ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਚਨਬੱਧ ਹਾਂ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਮੀਟਿੰਗ ਦਾ ਇਕ ਸਕਰੀਨਸ਼ਾਰਟ ਵੀ ਆਪਣੇ ਫੇਸਬੁੱਕ ਅਕਾਊਂਟ 'ਤੇ ਸ਼ੇਅਰ ਕੀਤਾ ਹੈ ਤੇ ਨਾਲ ਲਿਖਿਆ, ''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਚ-ਪੱਧਰੀ ਕਮੇਟੀ ਦੀ ਮੀਟਿੰਗ ਦਾ ਹਿੱਸਾ ਬਣਿਆ। ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਅਸੀਂ ਸਾਰੇ ਵਚਨਬੱਧ ਹਾਂ''