
ਮੁੱਖ ਸਕੱਤਰ ਅਲਾਪਨ ਬੰਧੋਪਾਧਿਆਏ ਲੈਣਗੇ ਮੀਟਿੰਗ ਵਿਚ ਹਿੱਸਾ
ਨਵੀਂ ਦਿੱਲੀ: ਕੋਰੋਨਾ ਸਥਿਤੀ ’ਤੇ ਚਰਚਾ ਲਈ ਅੱਜ ਹੋਣ ਵਾਲੀ ਮੁੱਖ ਮੰਤਰੀਆਂ ਅਤੇ ਪ੍ਰਧਾਨ ਮੰਤਰੀ ਦੀ ਮੀਟਿੰਗ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਾਮਲ ਨਹੀਂ ਹੋਵੇਗੀ। ਉਹਨਾਂ ਦੀ ਥਾਂ ਮੁੱਖ ਸਕੱਤਰ ਅਲਾਪਨ ਬੰਧੋਪਾਧਿਆਏ ਮੀਟਿੰਗ ਵਿਚ ਹਿੱਸਾ ਲੈਣਗੇ।
PM Modi and Mamata Banerjee
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਸ਼ਾਮੀਂ 6.30 ਵਜੇ ਹੋਵੇਗੀ।
PM Narendra Modi to interact with Chief Ministers on COVID-19
ਵੀਡੀਓ ਕਾਨਫਰੰਸ ਜ਼ਰੀਏ ਹੋਣ ਜਾ ਰਹੀ ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਕੋਵਿਡ ਟੀਕਾਕਰਣ ਮੁਹਿੰਮ ਸਬੰਧੀ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਚਰਚਾ ਕਰਨਗੇ।