
ਸ਼ਾਮੀਂ 6.30 ਵਜੇ ਹੋਵੇਗੀ ਮੀਟਿੰਗ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਸ਼ਾਮੀਂ 6.30 ਵਜੇ ਹੋਵੇਗੀ।
PM Modi
ਵੀਡੀਓ ਕਾਨਫਰੰਸ ਜ਼ਰੀਏ ਹੋਣ ਜਾ ਰਹੀ ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਕੋਵਿਡ ਟੀਕਾਕਰਣ ਮੁਹਿੰਮ ਸਬੰਧੀ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਚਰਚਾ ਕਰਨਗੇ।
Corona virus
ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਸਮੀਖਿਆ ਮੀਟਿੰਗ ਕੀਤੀ ਸੀ, ਜਿਸ ਵਿਚ ਪੀਐਮ ਮੋਦੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਕੋਰੋਨਾ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
PM Narendra Modi to interact with Chief Ministers on COVID-19
ਬੀਤੇ 24 ਘੰਟਿਆਂ ਵਿਚ ਦੇਸ਼ ’ਚ 1 ਲੱਖ 26 ਹਜ਼ਾਰ 265 ਲੋਕ ਕੋਰੋਨਾ ਪੀੜਤ ਪਾਏ ਗਏ। ਦੁਨੀਆਂ ਭਰ ਵਿਚ ਕੋਰੋਨਾ ਦੇ ਕਹਿਰ ਤੋਂ ਬਚਣ ਲਈ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਏਮਜ਼ ਵਿਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲਈ ਹੈ। ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ।