
ਖਰਚੇ ਉੱਤੇ ਵੀ ਹੋਵੇ ਚਰਚਾ- ਰਾਹੁਲ ਗਾਂਧੀ
ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ। ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਪੀਐਮ ਮੋਦੀ ਇਸ ਉੱਤੇ ਚਰਚਾ ਕਿਉਂ ਨਹੀਂ ਕਰਦੇ। ਰਾਹੁਲ ਗਾਂਧੀ ਨੇ ਟਵਿਟਰ ’ਤੇ ਇਕ ਖ਼ਬਰ ਸਾਂਝੀ ਕੀਤੀ, ਜਿਸ ਵਿਚ ਦੱਸਿਆ ਗਿਆ ਕਿ ਕੱਚੇ ਤੇਲ ਵਿਚ ਗਿਰਾਵਟ ਦੇ ਬਾਵਜੂਦ ਪਿਛਲੇ 8 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਘਟੀਆਂ’।
PM Modi
ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, ‘ਕੇਂਦਰ ਸਰਕਾਰ ਦੀ ਟੈਕਸ ਵਸੂਲੀ ਕਾਰਨ ਗੱਡੀ ਵਿਚ ਤੇਲ ਭਰਵਾਉਣਾ ਕਿਸੇ ਪ੍ਰੀਖਿਆ ਤੋਂ ਘੱਟ ਨਹੀਂ ਹੈ’। ਸਾਬਕਾ ਕਾਂਗਰਸ ਪ੍ਰਧਾਨ ਨੇ ਅੱਗੇ ਲਿਖਿਆ, ਫਿਰ ਪੀਐਮ ਇਸ ’ਤੇ ਚਰਚਾ ਕਿਉਂ ਨਹੀਂ ਕਰਦੇ? ਖਰਚ ’ਤੇ ਵੀ ਹੋਵੇ ਚਰਚਾ!’
Rahul Gandhi
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੋਰੋਨਾ ਵੈਕਸੀਨ ਲਈ ਉਮਰ ਸੀਮਾ ਤੈਅ ਕਰਨ ਨੂੰ ਲੈ ਕੇ ਕੇਂਦਰ ’ਤੇ ਹਮਲਾ ਬੋਲਿਆ ਸੀ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ ਜ਼ਰੂਰਤਮੰਦਾਂ ਅਤੇ ਲੋੜਵੰਦਾਂ ’ਤੇ ਬਹਿਸ ਕਰਨਾ ਹਾਸੋਹੀਣਾ ਹੈ। ਸੁਰੱਖਿਅਤ ਜੀਵਨ ਹਰ ਭਾਰਤੀ ਦਾ ਹੱਕ ਹੈ’। ਦੱਸ ਦਈਏ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਸਰਕਾਰ ਦਾ ਟੀਚਾ ਸਾਰਿਆਂ ਨੂੰ ਵੈਕਸੀਨ ਦੇਣ ਦਾ ਨਹੀਂ ਬਲਕਿ ਉਹਨਾਂ ਨੂੰ ਵੈਕਸੀਨ ਦੇਣ ਦਾ ਹੈ, ਜਿਨ੍ਹਾਂ ਨੂੰ ਇਸ ਦੀ ਲੋੜ ਹੈ।