ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਲਗਵਾਇਆ ਕੋਰੋਨਾ ਦਾ ਦੂਜਾ ਟੀਕਾ
Published : Apr 8, 2021, 12:03 pm IST
Updated : Apr 8, 2021, 12:32 pm IST
SHARE ARTICLE
Union Agriculture Minister Narendra Tomar
Union Agriculture Minister Narendra Tomar

ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅੱਜ ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਦਾ ਦੂਜਾ ਟੀਕਾ ਲਗਵਾਇਆ। ਨਾਲ ਹੀ ਉਹਨਾਂ ਨੇ ਲੋਕਾਂ ਨੂੰ ਕੋਰੋਨਾ  ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। 
 ਦੱਸ ਦਈਏ ਕਿ  ਨਰਿੰਦਰ ਤੋਮਰ ਨੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ 6 ਮਾਰਚ ਨੂੰ ਲਈ ਸੀ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਵੀ ਕੋਰੋਨਾ ਦਾ ਦੂਜਾ ਟੀਕਾ ਲਗਵਾਇਆ। ਦੱਸ ਦੇਈਏ ਕਿ ਓਧਵ ਠਾਕਰੇ ਨੇ 11 ਮਾਰਚ ਨੂੰ ਕੋਰੋਨਾ ਦਾ ਪਹਿਲਾ ਟੀਕਾ ਲਗਵਾਇਆ ਸੀ।

 

 

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅੱਜ ਕੋਰੋਨਾ ਦਾ ਦੂਜਾ ਟੀਕਾ ਲਗਵਾਇਆ। ਪ੍ਰਧਾਨ ਮੰਤਰੀ ਨੇ ਖ਼ੁਦ ਟਵੀਟ ਕਰਕੇ ਕਿਹਾ ਕਿ ਮੈਂ ਅੱਜ ਦਿੱਲੀ ਏਮਜ਼ ਵਿਚ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਮਹੱਤਵਪੂਰਨ ਗੱਲ ਹੈ ਕਿ ਪੰਜਾਬ ਤੋਂ ਨਿਸ਼ਾ ਸ਼ਰਮਾ ਅਤੇ ਪੁਡੂਚੇਰੀ ਤੋਂ ਪੀ ਨਿਵੇਦਾ ਨੇ ਪ੍ਰਧਾਨ ਮੰਤਰੀ ਨੂੰ ਕੋਰੋਨਾ ਦਾ ਦੂਜਾ ਟੀਕਾ ਲਗਾਇਆ ਹੈ। 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement