
ਕਿਹਾ,ਬੱਚਿਆਂ ਨੂੰ ਚੰਗੀ ਸਿੱਖਿਆ ਦੇਵਾਂਗੇ, ਕੱਲ੍ਹ ਨੂੰ ਇਨ੍ਹਾਂ ਵਿਚੋਂ ਹੀ ਕੋਈ ਦੇਸ਼ ਦਾ ਪ੍ਰਧਾਨ ਮੰਤਰੀ ਬਣੇਗਾ
ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਵਿਨੋਦ ਨਗਰ ਵਿਚ ਅੱਜ ਇੱਕ ਹੋਰ ਸਰਕਾਰੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਜਿਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਇਹ ਇਮਾਰਤ ਕਿਸੇ ਵੀ ਵਿਦੇਸ਼ੀ ਸਕੂਲ ਜਾਂ ਯੂਨੀਵਰਸਿਟੀ ਦੀ ਬਿਲਡਿੰਗ ਵਰਗੀ ਸ਼ਾਨਦਾਰ ਹੋਵੇਗੀ।
ਇਸ ਬਾਰੇ ਟਵੀਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਲਿਖਿਆ, ''ਮਨੀਸ਼ ਜੀ ਨੇ ਹੀ ਇਸ ਇਮਾਰਤ ਦਾ ਪਲਾਨ ਬਣਾਇਆ ਸੀ। ਉਨ੍ਹਾਂ ਦੁਆਰਾ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਨੂੰ ਅਸੀਂ ਮਿਸ਼ਨ ਮੋਡ 'ਤੇ ਇਉਂ ਹੀ ਜਾਰੀ ਰੱਖਾਂਗੇ।
ਇਹ ਵੀ ਪੜ੍ਹੋ: 22 ਸਾਲਾ ਸਲਮਾਨ ਦੀ ਆਡੀਸ਼ਨ ਟੇਪ ਆਈ ਸਾਹਮਣੇ, 'ਮੈਂਨੇ ਪਿਆਰ ਕੀਆ' ਲਈ ਦਿੱਤਾ ਸੀ ਆਡੀਸ਼ਨ
ਅੱਗੇ ਲਿਖਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿੱਖਿਆ 'ਤੇ ਭਾਵੇਂ ਜਿੰਨੇ ਵੀ ਪੈਸੇ ਖਰਚਣੇ ਪੈਣ, ਅਸੀਂ ਖਰਚਾਂਗੇ। ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਵਾਂਗੇ। ਕੱਲ੍ਹ ਨੂੰ ਇਨ੍ਹਾਂ ਬੱਚਿਆਂ ਵਿਚੋਂ ਹੀ ਕੋਈ ਦੇਸ਼ ਦਾ ਪ੍ਰਧਾਨ ਮੰਤਰੀ ਬਣੇਗਾ। ਅਸੀਂ ਨਹੀਂ ਚਾਹੁੰਦੇ ਕਿ ਭਵਿੱਖ ਵਿਚ ਕੋਈ ਅਨਪੜ੍ਹ ਵਿਅਕਤੀ ਦੇਸ਼ ਦਾ ਪ੍ਰਧਾਨ ਮੰਤਰੀ ਬਣੇ।
ਅਰਵਿੰਦ ਕੇਜਰੀਵਾਲ ਨੇ ਕੁਝ ਵੀਡੀਓ ਸਾਂਝੀਆਂ ਕਰਦਿਆਂ ਕਿਹਾ ਕਿ ਜੇਕਰ ਕੁਝ ਬੱਚੇ ਪੜ੍ਹਾਈ ਵਿਚ ਕਮਜ਼ੋਰ ਰਹਿ ਜਾਣ ਤਾਂ ਅਸੀਂ ਉਨ੍ਹਾਂ ਨੂੰ ਵਾਧੂ ਕਲਾਸਾਂ ਲਗਾ ਕੇ ਪੜ੍ਹਾਵਾਂਗੇ। ਇਨ੍ਹਾਂ ਬੱਚਿਆਂ ਵਿਚੋਂ ਕਈ ਭਵਿੱਖ ਵਿਚ ਦੇਸ਼ ਦਾ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਭਵਿੱਖ ਵਿਚ ਕੋਈ ਫਰਜ਼ੀ ਡਿਗਰੀ ਲੈ ਕੇ ਪ੍ਰਧਾਨ ਮੰਤਰੀ ਬਣੇ।