ਬੈਂਗਲੁਰੂ ’ਚ ਕੇਂਦਰੀ ਮੰਤਰੀ ਦੀ ਕਾਰ ਦੇ ਦਰਵਾਜ਼ੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ 
Published : Apr 8, 2024, 3:51 pm IST
Updated : Apr 8, 2024, 3:51 pm IST
SHARE ARTICLE
BJP MP Shobha Karandlaje
BJP MP Shobha Karandlaje

ਇਹ ਸਪੱਸ਼ਟ ਨਹੀਂ ਹੈ ਕਿ ਦਰਵਾਜ਼ਾ ਕਰਾਂਦਲਾਜੇ ਨੇ ਖੋਲ੍ਹਿਆ ਸੀ ਜਾਂ ਕਿਸੇ ਹੋਰ ਨੇ

ਬੈਂਗਲੁਰੂ: ਬੇਂਗਲੁਰੂ ਦੇ ਕੇ.ਆਰ. ਪੁਰਮ ’ਚ ਸੋਮਵਾਰ ਨੂੰ ਕੇਂਦਰੀ ਖੇਤੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਦੀ ਕਾਰ ਦੇ ਖੁਲ੍ਹੇ ਦਰਵਾਜ਼ੇ ਨਾਲ ਕਥਿਤ ਤੌਰ ’ਤੇ ਟਕਰਾਉਣ ਤੋਂ ਬਾਅਦ ਹੋਏ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। 

ਪੁਲਿਸ ਮੁਤਾਬਕ ਇਹ ਘਟਨਾ ਇਲਾਕੇ ਦੇ ਗਣੇਸ਼ ਮੰਦਰ ਨੇੜੇ ਵਾਪਰੀ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਵਜੋਂ ਹੋਈ ਹੈ। ਸੂਤਰਾਂ ਨੇ ਦਸਿਆ ਕਿ ਮੰਤਰੀ ਕਾਰ ਦੇ ਅੰਦਰ ਸੀ ਅਤੇ ਉਹ ਚੋਣ ਪ੍ਰਚਾਰ ਲਈ ਜਾ ਰਹੀ ਸੀ। 

ਸੂਤਰਾਂ ਨੇ ਦਸਿਆ ਕਿ ਜਿਵੇਂ ਹੀ ਮੰਤਰੀ ਦੀ ਕਾਰ ਦਾ ਦਰਵਾਜ਼ਾ ਖੁੱਲ੍ਹਿਆ, ਪ੍ਰਕਾਸ਼ ਉਸ ਨਾਲ ਟਕਰਾ ਗਿਆ ਅਤੇ ਪਿੱਛੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਕੁਚਲ ਦਿਤਾ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਦਰਵਾਜ਼ਾ ਕਰਾਂਦਲਾਜੇ ਨੇ ਖੋਲ੍ਹਿਆ ਸੀ ਜਾਂ ਕਿਸੇ ਹੋਰ ਨੇ। ਮੰਤਰੀ ਦੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement