ਭ੍ਰਿਸ਼ਟ ਕਾਂਗਰਸ ਨੇ ਗਰੀਬਾਂ ਦੀਆਂ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕੀਤਾ : ਪ੍ਰਧਾਨ ਮੰਤਰੀ ਮੋਦੀ
Published : Apr 8, 2024, 9:28 pm IST
Updated : Apr 8, 2024, 9:28 pm IST
SHARE ARTICLE
PM Modi
PM Modi

ਕਿਹਾ, ਮੈਂ ਲੋਕਾਂ ਨੂੰ ਲੁੱਟਣ ਦਾ ਲਾਇਸੈਂਸ ਖਤਮ ਕਰ ਦਿਤਾ 

ਜਗਦਲਪੁਰ (ਛੱਤੀਸਗੜ੍ਹ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿਰੋਧੀ ਧਿਰ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਉਸ ਨੇ ਆਜ਼ਾਦੀ ਤੋਂ ਬਾਅਦ ਦਹਾਕਿਆਂ ਤਕ ਗ਼ਰੀਬਾਂ ਦੀਆਂ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਦੇ ਦਰਦ ਨੂੰ ਕਦੇ ਨਹੀਂ ਸਮਝਿਆ।

ਮੋਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਦੇਸ਼ ਦੀ ਪਛਾਣ ਬਣ ਗਿਆ ਸੀ ਪਰ ਉਨ੍ਹਾਂ ਨੇ ਕਾਂਗਰਸ ਦਾ ਲੁੱਟਣ ਦਾ ਲਾਇਸੈਂਸ ਖਤਮ ਕਰ ਦਿਤਾ ਹੈ। ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਦੇ ਛੋਟੇ ਅਮਾਬਲ ਪਿੰਡ ’ਚ ਵਿਜੇ ਸੰਕਲਪ ਸ਼ੰਖਨਾਦ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ’ਤੇ ਆਜ਼ਾਦੀ ਤੋਂ ਬਾਅਦ ਦਹਾਕਿਆਂ ਤਕ ਗਰੀਬਾਂ ਦੀਆਂ ਜ਼ਰੂਰਤਾਂ ਅਤੇ ਉਨ੍ਹਾਂ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਤੁਸ਼ਟੀਕਰਨ ਨੂੰ ਲੈ ਕੇ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਲਾਇਆ ਅਤੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਐਲਾਨਨਾਮੇ ’ਤੇ ਮੁਸਲਿਮ ਲੀਗ ਦੀ ਛਾਪ ਹੈ। 

ਇਹ ਰੈਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਉਮੀਦਵਾਰ ਮਹੇਸ਼ ਕਸ਼ਯਪ (ਬਸਤਰ ਲੋਕ ਸਭਾ ਸੀਟ) ਅਤੇ ਭੋਜਰਾਜ ਨਾਗ (ਕਾਂਕੇਰ ਲੋਕ ਸਭਾ ਸੀਟ) ਦੇ ਸਮਰਥਨ ’ਚ ਕੀਤੀ ਗਈ ਸੀ। ਪਿਛਲੇ ਸਾਲ ਸੂਬਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਛੱਤੀਸਗੜ੍ਹ ’ਚ ਮੋਦੀ ਦੀ ਇਹ ਪਹਿਲੀ ਰੈਲੀ ਸੀ। ਇਸ ਮੌਕੇ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਕਾਂਗਰਸ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਦੇਸ਼ ਦੀ ਪਛਾਣ ਬਣ ਗਿਆ ਸੀ ਅਤੇ ਭ੍ਰਿਸ਼ਟਾਚਾਰ ਕਾਰਨ ਜੇਕਰ ਕਿਸੇ ਨੂੰ ਸੱਭ ਤੋਂ ਵੱਧ ਨੁਕਸਾਨ ਹੁੰਦਾ ਹੈ ਤਾਂ ਉਹ ਗਰੀਬ ਹੀ ਹੁੰਦਾ ਹੈ। ਭ੍ਰਿਸ਼ਟਾਚਾਰ ਗਰੀਬਾਂ ਦੇ ਅਧਿਕਾਰਾਂ ਨੂੰ ਖਤਮ ਕਰਦਾ ਹੈ। 2014 ਤੋਂ ਪਹਿਲਾਂ ਲੱਖਾਂ ਕਰੋੜ ਰੁਪਏ ਦੇ ਘਪਲੇ ਹੋਏ ਸਨ।’’

ਉਨ੍ਹਾਂ ਕਿਹਾ, ‘‘ਕਾਂਗਰਸ ਸਰਕਾਰ ਦੌਰਾਨ ਜੇਕਰ ਦਿੱਲੀ ਤੋਂ ਇਕ ਰੁਪਿਆ ਭੇਜਿਆ ਜਾਂਦਾ ਸੀ ਤਾਂ ਪਿੰਡ ’ਚ ਸਿਰਫ 15 ਪੈਸੇ ਹੀ ਪਹੁੰਚਦੇ ਸਨ। ਮੈਂ ਇਹ ਨਹੀਂ ਕਹਿ ਰਿਹਾ, ਕਾਂਗਰਸ ਦੇ ਪ੍ਰਧਾਨ ਮੰਤਰੀ (ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਹਵਾਲਾ ਦਿੰਦੇ ਹੋਏ) ਨੇ ਕਿਹਾ ਸੀ ਕਿ ਜੇ ਅਸੀਂ ਦਿੱਲੀ ਤੋਂ ਇਕ ਰੁਪਿਆ ਭੇਜਦੇ ਹਾਂ ਤਾਂ ਸਿਰਫ 15 ਪੈਸੇ ਆਉਂਦੇ ਹਨ। ਹੇ ਭਾਈ, ਮੈਨੂੰ ਦੱਸੋ ਉਹ ਪੰਜਾ ਕੌਣ ਸੀ ਜੋ 85 ਪੈਸੇ ਮਾਰਦਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੋਦੀ ਨੇ ਕਾਂਗਰਸ ਦੀ ਲੁੱਟ ਦੀ ਇਸ ਪ੍ਰਣਾਲੀ ਨੂੰ ਬੰਦ ਕਰ ਦਿਤਾ ਹੈ।’’

ਉਨ੍ਹਾਂ ਕਿਹਾ, ‘‘ਮੋਦੀ ਨੇ ਕਾਂਗਰਸ ਦੀ ਲੁੱਟ ਦੀ ਇਸ ਵਿਵਸਥਾ ਨੂੰ ਬੰਦ ਕਰ ਦਿਤਾ ਹੈ। ਭਾਜਪਾ ਸਰਕਾਰ ਨੇ ਅਪਣੇ 10 ਸਾਲਾਂ ਦੇ ਕਾਰਜਕਾਲ ’ਚ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ 34 ਲੱਖ ਕਰੋੜ ਰੁਪਏ ਸਿੱਧੇ ਭੇਜੇ ਹਨ। ਇਕ ਰੁਪਿਆ ਦਿੱਲੀ ਤੋਂ ਭੇਜਿਆ ਗਿਆ ਅਤੇ ਪੂਰੇ 100 ਪੈਸੇ ਗਰੀਬਾਂ ਦੇ ਖਾਤਿਆਂ ’ਚ ਜਮ੍ਹਾਂ ਕਰਵਾਏ ਗਏ। ਇਕ ਰੁਪਿਆ ਭੇਜਣ ’ਤੇ 85 ਪੈਸੇ ਗੁੰਮ ਹੋਣ ਦੀ ਜਾਦੂਈ ਖੇਡ ਰੁਕ ਗਈ ਹੈ।’’

ਮੋਦੀ ਨੇ ਕਿਹਾ ਕਿ ਹੁਣ ਪੈਸਾ ਸਿੱਧਾ ਲੋਕਾਂ ਦੇ ਬੈਂਕ ਖਾਤੇ ’ਚ ਜਾਂਦਾ ਹੈ ਅਤੇ ਕਾਂਗਰਸ ਇਕ ਪੈਸਾ ਵੀ ਨਹੀਂ ਲੁੱਟ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ’ਚ ਕਾਂਗਰਸ ਦੀ ਸਰਕਾਰ ਹੁੰਦੀ ਤਾਂ ਗਰੀਬਾਂ ਦੇ 34 ਲੱਖ ਕਰੋੜ ਰੁਪਏ ’ਚੋਂ 28 ਲੱਖ ਕਰੋੜ ਰੁਪਏ ਲੁੱਟੇ ਜਾਂਦੇ। ਉਨ੍ਹਾਂ ਕਿਹਾ, ‘‘ਆਜ਼ਾਦੀ ਤੋਂ ਬਾਅਦ ਕਾਂਗਰਸ ਨੇ ਸੋਚਿਆ ਕਿ ਇਹ ਦੇਸ਼ ਨੂੰ ਲੁੱਟਣ ਦਾ ਲਾਇਸੈਂਸ ਹੈ। 2014 ’ਚ ਸੱਤਾ ’ਚ ਆਉਣ ਤੋਂ ਬਾਅਦ ਮੋਦੀ ਨੇ ਕਾਂਗਰਸ ਦੀ ਲੁੱਟ ਦਾ ਲਾਇਸੈਂਸ ਖਤਮ ਕਰ ਦਿਤਾ।’’
ਛੱਤੀਸਗੜ੍ਹ ਦੀਆਂ 11 ਸੀਟਾਂ ਲਈ ਤਿੰਨ ਪੜਾਵਾਂ ’ਚ 19 ਅਪ੍ਰੈਲ, 26 ਅਪ੍ਰੈਲ ਅਤੇ 7 ਮਈ ਨੂੰ ਵੋਟਾਂ ਪੈਣਗੀਆਂ। ਬਸਤਰ ਅਤੇ ਕਾਂਕੇਰ ’ਚ 19 ਅਪ੍ਰੈਲ ਅਤੇ 26 ਅਪ੍ਰੈਲ ਨੂੰ ਵੋਟਾਂ ਪੈਣਗੀਆਂ।

Tags: pm modi

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement