Delhi excise policy case: ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ ਖਾਰਜ; ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਮੰਗੀ ਸੀ ਰਾਹਤ
Published : Apr 8, 2024, 10:43 am IST
Updated : Apr 8, 2024, 11:10 am IST
SHARE ARTICLE
Court rejects K Kavitha's plea seeking interim bail
Court rejects K Kavitha's plea seeking interim bail

ਕੇ ਕਵਿਤਾ ਨੇ ਅਪਣੇ ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ

Delhi excise policy case: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅਬਕਾਰੀ ਨੀਤੀ ਮਾਮਲੇ ਵਿਚ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ। ਕੇ ਕਵਿਤਾ ਨੇ ਅਪਣੇ ਬੇਟੇ ਦੀ ਪ੍ਰੀਖਿਆ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿਤਾ ਸੀ। ਕੇ ਕਵਿਤਾ ਨੂੰ ਸ਼ਰਾਬ ਨੀਤੀ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। ਇਸ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਨੇਤਾ ਕੇ. ਕਵਿਤਾ ਨੇ ਵੀਰਵਾਰ ਨੂੰ ਇਥੇ ਇਕ ਅਦਾਲਤ ਵਿਚ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਉਸ ਦੇ 16 ਸਾਲ ਦੇ ਬੇਟੇ ਦੀ ਪ੍ਰੀਖਿਆ ਹੈ ਅਤੇ ਉਸ ਨੂੰ ਅਪਣੀ ਮਾਂ ਦੇ "ਨੈਤਿਕ ਅਤੇ ਭਾਵਨਾਤਮਕ ਸਮਰਥਨ" ਦੀ ਲੋੜ ਹੈ।

ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਪੇਸ਼ ਹੋਈ ਕਵਿਤਾ ਅਤੇ ਵਕੀਲ ਦੀਆਂ ਦਲੀਲਾਂ ਸੁਣੀਆਂ ਅਤੇ ਅਪਣਾ ਫੈਸਲਾ ਸੋਮਵਾਰ ਲਈ ਸੁਰੱਖਿਅਤ ਰੱਖ ਲਿਆ। ਸੁਣਵਾਈ ਦੌਰਾਨ ਬੀਆਰਐਸ ਆਗੂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਦਾਅਵਾ ਕੀਤਾ ਕਿ ਮਾਂ ਦੀ ਗ਼ੈਰ-ਮੌਜੂਦਗੀ ਨੂੰ ਪਿਤਾ, ਭੈਣ ਜਾਂ ਭਰਾ ਪੂਰਾ ਨਹੀਂ ਕਰ ਸਕਦੇ।

ਸਿੰਘਵੀ ਨੇ ਕਿਹਾ, “ਇਸ ਮਾਮਲੇ ਦੀ ਮੁਲਜ਼ਮ ਔਰਤ ਦਾ ਇਕ ਬੱਚਾ ਹੈ ਜਿਸ ਦੀ ਪ੍ਰੀਖਿਆ ਅਪ੍ਰੈਲ ਵਿਚ ਹੋਣ ਜਾ ਰਹੀ ਹੈ। ਅਜਿਹਾ ਨਹੀਂ ਹੈ ਕਿ ਬੱਚਾ ਛੋਟਾ ਹੈ। ਉਹ 16 ਸਾਲ ਦਾ ਹੈ। ਇਹ ਮਾਮਲਾ ਵੱਖਰਾ ਹੈ। ਇਹ ਮਾਂ ਦੇ ਨੈਤਿਕ ਅਤੇ ਭਾਵਨਾਤਮਕ ਸਮਰਥਨ ਦਾ ਮੁੱਦਾ ਹੈ।” ਕਵਿਤਾ ਨੂੰ ਪਿਛਲੇ ਮੰਗਲਵਾਰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਸਥਿਤ ਬੰਜਾਰਾ ਹਿੱਲਜ਼ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

(For more Punjabi news apart from Court rejects K Kavitha's plea seeking interim bail , stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement