Delhi Excise Policy Case: ਦਿੱਲੀ ਆਬਕਾਰੀ ਨੀਤੀ ਮਾਮਲਾ; ED ਨੇ AAP ਵਿਧਾਇਕ ਦੁਰਗੇਸ਼ ਪਾਠਕ ਨੂੰ ਭੇਜਿਆ ਨੋਟਿਸ
Published : Apr 8, 2024, 1:10 pm IST
Updated : Apr 8, 2024, 1:40 pm IST
SHARE ARTICLE
ED summons AAP MLA Durgesh Pathak in Delhi Excise Policy Case
ED summons AAP MLA Durgesh Pathak in Delhi Excise Policy Case

ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ

Delhi Excise Policy Case: ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਵਿਰੁਧ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੁਰਗੇਸ਼ ਪਾਠਕ ਨੂੰ ਸੰਮਨ ਭੇਜ ਕੇ ਅੱਜ ਈਡੀ ਦਫ਼ਤਰ ਵਿਚ ਤਲਬ ਕੀਤਾ ਹੈ। ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਜਾਂਚ ਏਜੰਸੀ ਨੇ ਦੁਰਗੇਸ਼ ਪਾਠਕ ਵਿਰੁਧ ਕਾਰਵਾਈ ਸ਼ੁਰੂ ਕੀਤੀ ਹੈ।

ਉਧਰ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਘਪਲੇ ਦੇ ਮਾਮਲੇ 'ਚ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਤੋਂ ਈਡੀ ਹੈੱਡਕੁਆਰਟਰ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਦੀ ਹਿਰਾਸਤ 'ਚ ਅਰਵਿੰਦ ਕੇਜਰੀਵਾਲ ਪਣੀ ਪਤਨੀ ਤੋਂ ਇਲਾਵਾ ਅਪਣੇ ਪੀਏ ਵਿਭਵ ਨਾਲ ਵੀ ਮੁਲਾਕਾਤ ਕਰ ਰਹੇ ਸਨ।

ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਪਹਿਲਾਂ ਵੀ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਅਤੇ ਦੁਰਗੇਸ਼ ਪਾਠਕ ਤੋਂ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਨੂੰ ਅੱਜ ਦੁਪਹਿਰ 2 ਵਜੇ ਈਡੀ ਦਫ਼ਤਰ ਵਿਚ ਤਲਬ ਕੀਤਾ ਗਿਆ ਹੈ।

(For more Punjabi news apart from ED summons AAP MLA Durgesh Pathak in Delhi Excise Policy Case, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement