ਕਾਂਗਰਸ ਪਾਰਟੀ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਪਾਰਟੀ ਨੂੰ ਆਪਣਾ ਅਸਤੀਫਾ ਪੱਤਰ ਨਹੀਂ ਸੌਂਪਿਆ
ਗੁਹਾਟੀ : ਅਸਾਮ ਵਿੱਚ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਉਦਲਗੁੜੀ ਸੀਟ ਤੋਂ ਕਾਂਗਰਸੀ ਉਮੀਦਵਾਰ ਸੁਰੇਨ ਦੈਮਾਰੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਪਾਰਟੀ ਛੱਡ ਰਹੇ ਹਨ ਅਤੇ ਚੋਣ ਮੁਕਾਬਲੇ ਤੋਂ ਪਿੱਛੇ ਹਟ ਰਹੇ ਹਨ। ਜਦਕਿ ਕਾਂਗਰਸ ਪਾਰਟੀ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਪਾਰਟੀ ਨੂੰ ਆਪਣਾ ਅਸਤੀਫਾ ਪੱਤਰ ਨਹੀਂ ਸੌਂਪਿਆ ਹੈ।
ਸੰਪਰਕ ਕਰਨ 'ਤੇ ਚੋਣ ਕਮਿਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੈਮਾਰੀ ਦਾ ਨਾਮ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ 'ਤੇ ਰਹੇਗਾ ਅਤੇ ਲੋਕ ਅਜੇ ਵੀ ਉਨ੍ਹਾਂ ਨੂੰ ਵੋਟ ਦੇ ਸਕਦੇ ਹਨ, ਕਿਉਂਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਬਹੁਤ ਪਹਿਲਾਂ ਲੰਘ ਚੁੱਕੀ ਹੈ। ਕਾਂਗਰਸ ਦੇ ਬੁਲਾਰੇ ਬੇਦਾਬ੍ਰਤ ਬੋਰਾ ਨੇ ਦੱਸਿਆ ਕਿ ਦੈਮਾਰੀ ਨੇ ਮੀਡੀਆ ਦੇ ਸਾਹਮਣੇ ਆਪਣਾ ਫੈਸਲਾ ਐਲਾਨਿਆ ਸੀ ਪਰ ਅਜੇ ਤੱਕ ਪਾਰਟੀ ਨੂੰ ਆਪਣਾ ਅਸਤੀਫਾ ਨਹੀਂ ਸੌਂਪਿਆ ਹੈ।
ਇਸ ਤੋਂ ਪਹਿਲਾਂ ਦੈਮਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਚੋਣ ਮੈਦਾਨ ਤੋਂ ਹਟਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਰਹਿਣ ਦਾ ਕੋਈ ਮਤਲਬ ਨਹੀਂ ਹੈ ਉਨ੍ਹਾਂ ਕਿਹਾ ਕਿ ਇਸ ਨੇ ਮੈਨੂੰ ਧੋਖਾ ਦਿੱਤਾ ਹੈ। ਦੈਮਾਰੀ ਨੇ ਇਲਜ਼ਾਮ ਲਗਾਇਆ ਕਿ ਕਾਂਗਰਸ ਸਿਰਫ਼ 'ਮੀਆਂ' ਭਾਈਚਾਰੇ ਲਈ ਕੰਮ ਕਰਦੀ ਹੈ ਪਰ ਮੇਰੇ ਵਰਗੇ ਅਨੁਸੂਚਿਤ ਜਨਜਾਤੀ ਦੇ ਲੋਕਾਂ ਲਈ ਕੁਝ ਨਹੀਂ ਕਰਦੀ।
