ਖ਼ਬਰਾਂ |

ਤਾਜ਼ਾ |

ਆਰ.ਬੀ.ਆਈ. ਵੱਲੋਂ ਰੈਪੋ ਰੇਟ 'ਚ ਨਹੀਂ ਕੀਤਾ ਗਿਆ ਕੋਈ ਬਦਲਾਅ
Published : Apr 8, 2026, 12:30 pm IST
Updated : Apr 8, 2026, 3:10 pm IST
SHARE ARTICLE
RBI has not made any change in the repo rate.
RBI has not made any change in the repo rate.

ਵਿਆਜ਼ ਦਰ ਨੂੰ 5.25 ਫੀਸਦੀ 'ਤੇ ਰੱਖਿਆ ਬਰਕਰਾਰ

ਨਵੀਂ ਦਿੱਲੀ : ਆਰ.ਬੀ.ਆਈ. ਵੱਲੋਂ ਨਵੇਂ ਵਿੱਤੀ ਸਾਲ ਦੀ ਪਹਿਲੀ ਮੀਟਿੰਗ ਵਿੱਚ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ । ਇਸ ਨੂੰ 5.25% ਤੇ ਬਰਕਰਾਰ ਰੱਖਿਆ ਗਿਆ ਹੈ । ਇਸਦਾ ਮਤਲਬ ਹੈ ਕਿ ਕਰਜ਼ੇ ਹੋਰ ਮਹਿੰਗੇ ਨਹੀਂ ਹੋਣਗੇ ਅਤੇ ਤੁਹਾਡੇ EMI ਨਹੀਂ ਵਧਣਗੇ । ਆਰ.ਬੀ.ਆਈ. ਦੇ ਗਵਰਨਰ ਸੰਜੇ ਮਲਹੋਤਰਾ ਨੇ 8 ਅਪ੍ਰੈਲ ਨੂੰ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦਾ ਐਲਾਨ ਕੀਤਾ।

ਇਸ ਤੋਂ ਪਹਿਲਾਂ, ਰੈਪੋ ਰੇਟ ਫਰਵਰੀ ਵਿੱਚ ਵੀ ਬਦਲਿਆ ਨਹੀਂ ਗਿਆ ਸੀ । ਆਰ.ਬੀ.ਆਈ. ਨੇ ਆਖਰੀ ਵਾਰ ਦਸੰਬਰ 2025 ਵਿੱਚ ਵਿਆਜ ਦਰਾਂ ਨੂੰ ਐਡਜਸਟ ਕੀਤਾ ਸੀ, ਜਦੋਂ ਇਸ ਨੇ ਉਹਨਾਂ ਨੂੰ 0.25% ਘਟਾ ਕੇ 5.25% ਕਰ ਦਿੱਤਾ ਸੀ। ਆਰ.ਬੀ.ਆਈ. ਜਿਸ ਦਰ 'ਤੇ ਬੈਂਕਾਂ ਨੂੰ ਪੈਸੇ ਉਧਾਰ ਦਿੰਦਾ ਹੈ ਉਸ ਨੂੰ ਰੈਪੋ ਰੇਟ ਕਿਹਾ ਜਾਂਦਾ ਹੈ । ਜਦੋਂ ਆਰ.ਬੀ.ਆਈ. ਰੈਪੋ ਰੇਟ ਘਟਾਉਂਦਾ ਹੈ, ਤਾਂ ਬੈਂਕ ਇਹ ਲਾਭ ਆਪਣੇ ਗਾਹਕਾਂ ਨੂੰ ਦਿੰਦੇ ਹਨ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement