
ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਬਾਰਾਮੂਲਾ ਵਿਚ ਛਾਪੇਮਾਰੀ ਦੌਰਾਨ ਸੁਰੱਖਿਆ ਬਲਾਂ ਨੇ 4 ਅਤਿਵਾਦੀਆਂ ਨੂੰ ...
ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਬਾਰਾਮੂਲਾ ਵਿਚ ਛਾਪੇਮਾਰੀ ਦੌਰਾਨ ਸੁਰੱਖਿਆ ਬਲਾਂ ਨੇ 4 ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਇਨ੍ਹਾਂ ਦੇ 7 ਸਮਰਥਕ ਵੀ ਫੜੇ ਗਏ ਹਨ।
jk security forces arrested 4 terrorists from baramulla
ਇਨ੍ਹਾਂ ਕੋਲੋਂ ਇਕ ਪਿਸਟਲ ਬਰਾਮਦ ਕੀਤਾ ਗਿਆ ਹੈ। ਨਾਲ ਹੀ ਕਾਰ ਵੀ ਸੀਜ਼ ਕੀਤੀ ਗਈ ਹੈ। ਸੁਰੱਖਿਆ ਬਲਾਂ ਦੀ ਇਹ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ।
jk security forces arrested 4 terrorists from baramulla
ਦਸ ਦਈਏ ਕਿ ਦੋ ਦਿਨ ਪਹਿਲਾਂ ਹੀ ਕਸ਼ਮੀਰ ਦੇ ਸ਼ੋਪੀਆਂ ਦੇ ਬਦੀਗਾਮ ਜੈਨਪੁਰਾ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਠਭੇੜ ਹੋਈ ਸੀ, ਜਿਸ ਵਿਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਕਮਾਂਡਰ ਸੱਦਾਮ ਪਾਡਰ ਅਤੇ ਕਸ਼ਮੀਰ ਯੂਨੀਵਰਸਿਟੀ ਦੇ ਪ੍ਰੋਫੈਸਰ ਮੁਹੰਮਦ ਰਫ਼ੀ ਬੱਟ ਸਮੇਤ 5 ਅਤਿਵਾਦੀਆਂ ਨੂੰ ਮਾਰ ਗਿਰਾਇਆ ਸੀ। ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਐਸਪੀ ਵੈਦ ਨੇ ਦਸਿਆ ਸੀ ਕਿ ਮੁਠਭੇੜ ਵਿਚ 5 ਅਤਿਵਾਦੀ ਮਾਰੇ ਗਏ।
jk security forces arrested 4 terrorists from baramulla
ਕੁੱਝ ਦਿਨ ਪਹਿਲਾਂ ਹੀ ਪ੍ਰੋਫੈਸਰ ਬੱਟ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਸੀ। ਜਿਸ ਸਮੇਂ ਸੁਰੱਖਿਆ ਬਲਾਂ ਨੇ ਇਨ੍ਹਾਂ ਵਿਰੁਧ ਅਪਰੇਸ਼ਨ ਸ਼ੁਰੂ ਕੀਤਾ, ਉਹ ਹਿਜ਼ਬੁਲ ਕਮਾਂਡਰ ਸੱਦਾਮ ਪਾਡਰ ਨਾਲ ਗੁਪਤ ਮੁਲਾਕਾਤ ਕਰ ਰਿਹਾ ਸੀ।