
ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3
ਧਰਮਸ਼ਾਲਾ : ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3 ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸਦੀ ਪੁਸ਼ਟੀ ਕੀਤੀ।
Magnitude 3 earthquake hits Dharamshala, Himachal Pradesh: National Center for Seismology
— ANI (@ANI) May 8, 2021
ਹਾਲਾਂਕਿ, ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ 5 ਮਈ ਨੂੰ ਅਸਮ ਦੇ ਸੋਨੀਪੁਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.5 ਸੀ।
Earthquake
ਅਸਾਮ ਵਿੱਚ 28 ਅਪ੍ਰੈਲ ਨੂੰ ਵੀ ਤੇਜ਼ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਸੀ।