
ਡਾ. ਹਰਸ਼ਵਰਧ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸੱਤ ਦਿਨਾਂ ਤੋਂ ਦੇਸ਼ ਦੇ 180 ਜ਼ਿਲ੍ਹਿਆਂ ਵਿਚ ਕੋਰੋਨਾ ਦਾ ਇਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸੱਤ ਦਿਨਾਂ ਤੋਂ ਦੇਸ਼ ਦੇ 180 ਜ਼ਿਲ੍ਹਿਆਂ ਵਿਚ ਕੋਰੋਨਾ ਦਾ ਇਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ 14 ਦਿਨਾਂ ਦਿਨਾਂ ਵਿਚ 18 ਜ਼ਿਲ੍ਹਿਆਂ ਤੋਂ ਕੋਰੋਨਾ ਦਾ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।
Covid-19
ਇਸ ਤੋਂ ਇਲ਼ਾਵਾ ਪਿਛਲੇ 21 ਦਿਨਾਂ ਵਿਚ 54 ਜ਼ਿਲ੍ਹਿਆਂ ਵਿਚ ਕੋਵਿਡ ਦਾ ਕੋਈ ਵੀ ਨਵਾਂ ਮਾਮਲਾ ਨਹੀਂ ਦੇਖਿਆ ਗਿਆ ਹੈ। ਗਰੁੱਪ ਆਫ ਮਿਨਿਸਟਰਜ਼ (GoM) ਦੀ 25ਵੀਂ ਬੈਠਕ ਵਿਚ ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਲਗਾਤਾਰ ਤਿੰਨ ਦਿਨ ਤੋਂ ਰੋਜ਼ 4 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਪਿਛਲੇ 24 ਘੰਟਿਆਂ ਵਿਚ ਫਿਰ 4,01,078 ਮਾਮਲੇ ਸਾਹਮਣੇ ਆਏ।
Dr. Harsh Vardhan
ਹਾਲਾਂਕਿ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਪਿਛਲੇ 24 ਘੰਟਿਆਂ ਵਿਚ 3,18,609 ਮਰੀਜ਼ ਠੀਕ ਹੋਏ। ਉਹਨਾਂ ਕਿਹਾ ਕਿ ਦੇਸ਼ ਵਿਚ ਇਕ ਦਿਨ ਦੀ ਟੈਸਟਿੰਗ ਸਮਰੱਥਾ 25 ਲ਼ੱਖ ਹੈ ਅਤੇ ਪਿਛਲੇ 24 ਘੰਟਿਆਂ ਵਿਚ ਅਸੀਂ 18,08,344 ਲੋਕਾਂ ਦਾ ਟੈਸਟ ਕੀਤਾ।