
''35 ਏ ਪਾਕਿਸਤਾਨ ਲਈ ਮਹੱਤਵਪੂਰਨ''
ਨਵੀਂ ਦਿੱਲੀ: ਭਾਰਤ-ਪਾਕਿਸਤਾਨ ਵਿਚ ਬੈਕ ਚੈਨਲ ਗੱਲਬਾਤ ਦੀਆਂ ਖਬਰਾਂ ਦੇ ਵਿਚਾਲੇ ਕਸ਼ਮੀਰ ਪ੍ਰਤੀ ਪਾਕਿਸਤਾਨ ਦਾ ਸੁਰ ਨਰਮ ਹੋ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣਾ ਭਾਰਤ ਦਾ ਅੰਦਰੂਨੀ ਮਾਮਲਾ ਹੈ।
Shah Mahmood Qureshi
ਪਾਕਿਸਤਾਨ ਦੇ ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕੁਰੈਸ਼ੀ ਨੇ ਧਾਰਾ 370 ਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸਿਆ ਅਤੇ ਕਿਹਾ ਕਿ ਇਸ ਫੈਸਲੇ ਨੂੰ ਭਾਰਤ ਦੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।
Shah Mahmood Qureshi
ਉਹਨਾਂ ਨੇ ਕਿਹਾ ਕਿ ਉਸਦੇ ਅਨੁਸਾਰ, ਧਾਰਾ 370 ਮਹੱਤਵਪੂਰਨ ਨਹੀਂ ਹੈ। ਜਦੋਂ ਉਹਨਾਂ ਤੋਂ ਪੁੱਛਿਆ ਗਿਆ ਕਿ ਪਾਕਿਸਤਾਨ ਲਈ ਕੀ ਮਹੱਤਵਪੂਰਨ ਹੈ, ਉਨ੍ਹਾਂ ਕਿਹਾ ਕਿ ਧਾਰਾ 35 ਏ। ਕੁਰੈਸ਼ੀ ਨੇ ਕਿਹਾ ਕਿ 35 ਏ ਪਾਕਿਸਤਾਨ ਲਈ ਮਹੱਤਵਪੂਰਨ ਹੈ, ਕਿਉਂਕਿ ਇਸ ਰਾਹੀਂ ਭਾਰਤ ਕਸ਼ਮੀਰ ਦੀ ਜਨਸੰਖਿਆ ਨੂੰ ਬਦਲਣ ਦੀ ਕੋਸ਼ਿਸ਼ ਕਰ ਸਕਦਾ ਹੈ।
Shah Mahmood Qureshi
ਦਰਅਸਲ 35 ਏ 1954 ਵਿਚ ਰਾਸ਼ਟਰਪਤੀ ਦੇ ਆਦੇਸ਼ ਨਾਲ ਸੰਵਿਧਾਨ ਵਿਚ ਸ਼ਾਮਲ ਕੀਤਾ ਗਿਆ ਸੀ। ਜਿਸ ਦੇ ਤਹਿਤ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਮਿਲੇ ਸਨ।