
ਸੈਰ-ਸਪਾਟਾ ਸਥਾਨਾਂ ਦੀ ਯਾਤਰਾ 'ਤੇ ਹੋਵੇਗੀ ਪਾਬੰਦੀ
ਚੇਨੱਈ: ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ਭਰ ਵਿੱਚ ਕਹਿਰ ਢਾਹਿਆ ਹੋਇਆ ਹੈ। ਇਸ ਸਮੇਂ ਦੇਸ਼ ਦੇ ਲੋਕ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਹਨ। ਵਿਗਿਆਨੀਆਂ ਨੇ ਤੀਜੀ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
Tamil Nadu government announces complete lockdown for two weeks starting May 10 to control the spread of COVID-19 pic.twitter.com/h6QcZHE0nH
— ANI (@ANI) May 8, 2021
ਇਸ ਦੌਰਾਨ, ਵਧ ਰਹੇ ਕੋਰੋਨਾ ਮਾਮਲਿਆਂ ਦੇ ਵਿਚਕਾਰ ਤਾਮਿਲਨਾਡੂ ਸਰਕਾਰ ਨੇ ਦੋ ਹਫਤਿਆਂ ਲਈ ਮੁਕੰਮਲ ਤਾਲਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।
ਤਾਮਿਲਨਾਡੂ ਵਿੱਚ 10 ਮਈ ਤੋਂ ਤਾਲਾਬੰਦੀ ਸ਼ੁਰੂ ਹੋਵੇਗੀ ਅਤੇ ਦੋ ਹਫ਼ਤਿਆਂ ਤੱਕ ਜਾਰੀ ਰਹੇਗੀ।
lockdown
ਸਰਕਾਰ ਨੇ ਇਹ ਫੈਸਲਾ ਰਾਜ ਵਿੱਚ ਵਧ ਰਹੇ ਕੋਰੋਨਾ ਪ੍ਰਕੋਪ ਨੂੰ ਰੋਕਣ ਲਈ ਲਿਆ ਹੈ। ਕਰਿਆਨੇ, ਰਾਸ਼ਨ, ਮੀਟ ਦੀਆਂ ਦੁਕਾਨਾਂ ਦੁਪਹਿਰ 12 ਵਜੇ ਤੱਕ ਖੁੱਲਣ ਦੀ ਆਗਿਆ ਦਿੱਤੀ ਗਈ ਹੈ। ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਪਹਿਲਾਂ ਈ-ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਸੈਰ-ਸਪਾਟਾ ਸਥਾਨਾਂ ਦੀ ਯਾਤਰਾ 'ਤੇ ਪਾਬੰਦੀ ਹੋਵੇਗੀ।
Lockdown