
ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ।
ਧਰਮਸ਼ਾਲਾ- ਹਿਮਾਚਲ ਦੀ ਧਰਮਸ਼ਾਲਾ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ। ਇਨ੍ਹਾਂ ਝੰਡਿਆਂ 'ਤੇ ਖਾਲਿਸਤਾਨ ਲਿਖਿਆ ਹੋਇਆ ਸੀ। ਝੰਡਿਆਂ ਦੇ ਨਾਲ-ਨਾਲ ਕੰਧਾਂ 'ਤੇ ਵੀ ਖਾਲਿਸਤਾਨ ਲਿਖਿਆ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਯੋਲ ਪੁਲਿਸ ਨੇ ਉਨ੍ਹਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੁੱਖ ਗੇਟ 'ਤੇ ਇਹ ਝੰਡੇ ਲੱਗੇ ਹੋਣ ਦੀ ਸੂਚਨਾ ਦਿੱਤੀ। ਪੁਲਿਸ ਡੂੰਘਾਈ ਨਾਲ ਜਾਂਚ ਵਿਚ ਲੱਗੀ ਹੋਈ ਹੈ।
Khalistan Flag
ਦੱਸ ਦਈਏ ਕਿ ਧਰਮਸ਼ਾਲਾ ਤਪੋਵਨ ਸਥਿਤ ਵਿਧਾਨ ਸਭਾ ਭਵਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵਿਧਾਨ ਸਭਾ ਭਵਨ ਦੇ ਬਾਹਰਲੇ ਗੇਟ ਦਾ ਹੈ ਜਿੱਥੇ ਖਾਲਿਸਤਾਨੀ ਝੰਡੇ ਨਜ਼ਰ ਆ ਰਹੇ ਹਨ। ਇਹ ਵੀਡੀਓ 12 ਸੈਕਿੰਡ ਦੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਧਰਮਸ਼ਾਲਾ 'ਚ ਹੜਕੰਪ ਮਚ ਗਿਆ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਝੰਡੇ ਕਿਸ ਨੇ ਲਗਾਏ ਹਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਐਮ ਸ਼ਿਲਪੀ ਵੇਕਟਾ ਵੀ ਮੌਕੇ 'ਤੇ ਪਹੁੰਚ ਗਏ।
Khalistan Flag
ਦੱਸ ਦਈਏ ਕਿ ਵਿਧਾਨ ਸਭਾ ਦੀਆਂ ਕੰਧਾਂ 'ਤੇ ਵੀ ਖਾਲਿਸਤਾਨ ਲਿਖਿਆ ਹੋਇਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਇੱਥੇ ਕਿਸ ਨੇ ਲਗਾਏ ਹਨ। ਫਿਲਹਾਲ ਪੁਲਿਸ ਸਥਾਨਕ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਇਹ ਝੰਡੇ ਕਿਸ ਨੇ ਅਤੇ ਕਿਉਂ ਲਗਾਏ ਹਨ।