ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ , ਦਿੱਲੀ ਹਾਈਕੋਰਟ ਨੇ CBI ਅਤੇ ED ਨੂੰ ਜਵਾਬ ਦੇਣ ਲਈ ਦਿੱਤਾ 4 ਦਿਨ ਦਾ ਹੋਰ ਸਮਾਂ
Published : May 8, 2024, 4:15 pm IST
Updated : May 8, 2024, 4:15 pm IST
SHARE ARTICLE
Manish Sisodia
Manish Sisodia

ਹੁਣ ਦਿੱਲੀ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ 13 ਮਈ ਨੂੰ ਕਰੇਗੀ

Delhi News : ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਹਾਈ ਕੋਰਟ 'ਚ ਸੁਣਵਾਈ ਹੋਈ ਹੈ ਪਰ ਅੱਜ ਵੀ ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। 

ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ ਨੇ ਜਾਂਚ ਏਜੰਸੀ CBI ਅਤੇ ED ਨੂੰ ਜਵਾਬ ਦਾਖ਼ਲ ਕਰਨ ਲਈ ਚਾਰ ਹੋਰ ਦਿਨਾਂ ਦਾ ਸਮਾਂ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਈਡੀ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਹੁਣ ਦਿੱਲੀ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ 13 ਮਈ ਨੂੰ ਕਰੇਗੀ।

ਸੀਬੀਆਈ ਅਤੇ ਈਡੀ ਦੋਵਾਂ ਏਜੰਸੀਆਂ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਦਿੱਲੀ ਹਾਈ ਕੋਰਟ ਤੋਂ 7 ਦਿਨ ਦਾ ਹੋਰ ਸਮਾਂ ਦੇਣ ਦੀ ਗੁਹਾਰ ਲਗਾਈ। ਏਜੰਸੀ ਦੇ ਵਕੀਲ ਨੇ ਕਿਹਾ ਕਿ ਜਾਂਚ ਅਧਿਕਾਰੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਜਲਦੀ ਹੀ ਏਜੰਸੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰੇਗੀ। ਸਿਸੋਦੀਆ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਅਦਾਲਤ ਨੇ ਦੋਵਾਂ ਜਾਂਚ ਏਜੰਸੀਆਂ ਨੂੰ ਜਵਾਬ ਦਾਖ਼ਲ ਕਰਨ ਲਈ ਸਿਰਫ਼ 4 ਦਿਨ ਦਾ ਸਮਾਂ ਦਿੱਤਾ ਹੈ।

ਈਡੀ ਦੇ ਵਕੀਲ ਨੇ ਕਿਹਾ ਕਿ ਮੈਂ ਅਰਜ਼ੀ ਦਿੱਤੀ ਹੈ। ਅਦਾਲਤ ਨੇ 3 ਮਈ ਨੂੰ ਨੋਟਿਸ ਜਾਰੀ ਕੀਤਾ ਸੀ। ਸਾਨੂੰ ਜਵਾਬ ਦੇਣ ਲਈ ਸਿਰਫ਼ 3 ਦਿਨ ਮਿਲੇ ਹਨ। ਇਸ ਮਾਮਲੇ ਦੇ ਜਾਂਚ ਅਧਿਕਾਰੀ ਯਾਨੀ ਕਿ ਆਈਓ ਸਪਲੀਮੈਂਟਰੀ ਚਾਰਜਸ਼ੀਟ ਤਿਆਰ ਕਰਨ ਵਿੱਚ ਰੁੱਝੇ ਹੋਏ ਹਨ। ਇਸ ਲਈ ਜਵਾਬ ਦਾਖ਼ਲ ਕਰਨ ਲਈ ਇੱਕ ਹਫ਼ਤੇ ਦਾ ਹੋਰ ਸਮਾਂ ਦਿੱਤਾ ਜਾਵੇ। ਸਿਸੋਦੀਆ ਦੇ ਵਕੀਲ ਵਿਵੇਕ ਜੈਨ ਨੇ ਇਸ ਬੇਨਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹੇਠਲੀ ਅਦਾਲਤ ਵਿੱਚ ਦਾਇਰ ਕੀਤਾ ਗਿਆ ਜਵਾਬ ਪਹਿਲਾਂ ਹੀ ਉਪਲਬਧ ਹੈ।

ਹਿਰਾਸਤ ਵਿੱਚ 21 ਮਈ ਤੱਕ ਵਾਧਾ

ਇੱਕ ਹੋਰ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 21 ਮਈ ਤੱਕ ਵਧਾ ਦਿੱਤੀ ਗਈ ਹੈ। ਉਸ ਨੂੰ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 21 ਮਈ ਨੂੰ ਤੈਅ ਕੀਤੀ ਹੈ।

Location: India, Delhi

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement