
ਕਾਂਗਰਸ ਨੇ ਮੀਟਿੰਗ ’ਚ ਪ੍ਰਧਾਨ ਮੰਤਰੀ ਦੇ ਹਾਜ਼ਰ ਰਹਿਣ ਦੀ ਮੰਗ ਕੀਤੀ
Government calls all-party meeting today News Operation Sindoor News : ਸਰਕਾਰ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਥਿਆਰਬੰਦ ਬਲਾਂ ਵਲੋਂ ਕੀਤੇ ਗਏ ਹਮਲੇ ਬਾਰੇ ਜਾਣਕਾਰੀ ਦੇਣ ਲਈ ਅੱਜ ਸਰਬ ਪਾਰਟੀ ਬੈਠਕ ਬੁਲਾਈ ਹੈ।
ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਪ੍ਰਸਤਾਵਿਤ ਮੀਟਿੰਗ ਬਾਰੇ ‘ਐਕਸ’ ’ਤੇ ਪੋਸਟ ਕੀਤਾ। ਉਨ੍ਹਾਂ ਕਿਹਾ, ‘‘ਸਰਕਾਰ ਨੇ ਅੱਜ ਸਵੇਰੇ 11 ਵਜੇ ਨਵੀਂ ਦਿੱਲੀ ਦੇ ਸੰਸਦ ਲਾਇਬ੍ਰੇਰੀ ਭਵਨ ਪਾਰਲੀਮੈਂਟ ਕੰਪਲੈਕਸ ਦੇ ਕਮੇਟੀ ਰੂਮ ਜੀ-074 ਵਿਖੇ ਸਰਬ ਪਾਰਟੀ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।’’ ਕਾਂਗਰਸ ਨੇ ਮੀਟਿੰਗ ’ਚ ਪ੍ਰਧਾਨ ਮੰਤਰੀ ਦੇ ਹਾਜ਼ਰ ਰਹਿਣ ਦੀ ਮੰਗ ਕੀਤੀ ਹੈ। (ਪੀਟੀਆਈ)