
ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਦਾ ਉਦੇਸ਼ ਅੱਤਵਾਦੀ ਢਾਂਚੇ ਨੂੰ ਤਬਾਹ ਕਰਨਾ ਸੀ।
Operation Sindoor: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਆਗੂਆਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ। ਇਹ ਕਾਰਵਾਈ ਬੁੱਧਵਾਰ ਸਵੇਰੇ ਪਹਿਲਗਾਮ ਹਮਲੇ ਦੇ ਜਵਾਬ ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ ਸੀ। ਵਿਰੋਧੀ ਆਗੂਆਂ ਨੂੰ ਦੱਸਿਆ ਗਿਆ ਕਿ ਆਪ੍ਰੇਸ਼ਨ ਸਿੰਦੂਰ ਦਾ ਉਦੇਸ਼ ਅੱਤਵਾਦੀ ਢਾਂਚੇ ਨੂੰ ਤਬਾਹ ਕਰਨਾ ਸੀ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਰਬ-ਪਾਰਟੀ ਮੀਟਿੰਗ ਨੂੰ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤੀ ਹਮਲਿਆਂ ਵਿੱਚ ਘੱਟੋ-ਘੱਟ 100 ਅੱਤਵਾਦੀ ਮਾਰੇ ਗਏ ਹਨ।