
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਲਾਂਗ ਦੇ ਹਿੰਸਾ ਪ੍ਰਭਾਵਤ ਸਿੱਖਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਹੈ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਲਾਂਗ ਦੇ ਹਿੰਸਾ ਪ੍ਰਭਾਵਤ ਸਿੱਖਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਪੰਜਾਬੀਆਂ ਨੂੰ ਮੁਆਵਜ਼ਾ ਮੁਹੱਈਆ ਕਰਵਾਏਗੀ, ਜਿਨ੍ਹਾਂ ਦੀਆਂ ਦੁਕਾਨਾਂ ਹਾਲ ਦੀ ਸ਼ਿਲਾਂਗ ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਸਾੜ ਦਿਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਾਲੇ 4 ਮੈਂਬਰੀ ਵਫ਼ਦ ਨੂੰ ਮਿਲੇ ਜੋ ਸ਼ਿਲਾਂਗ ਦੇ ਹਿੰਸਾ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਵਾਪਸ ਪਰਤਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਥੇ ਵਸੇ ਲੋਕਾਂ ਨੂੰ ਉਸਾਰੀ ਅਧੀਨ ਪੰਜਾਬੀ ਭਾਈਚਾਰੇ ਦੇ ਸਕੂਲ ਦੇ ਨਿਰਮਾਣ ਲਈ ਵੀ ਸਹਾਇਤਾ ਮੁਹੱਈਆ ਕਰਵਾਏਗੀSukhjinder Singh Randhawaਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੇ ਲੋੜ ਪਈ ਤਾਂ ਪ੍ਰਭਾਵਿਤ ਪਰਿਵਾਰਾਂ ਦੇ ਵਾਸਤੇ ਕਾਨੂੰਨੀ ਗਾਈਡੈਂਸ ਵੀ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਆਖਿਆ ਕਿ ਉਹ ਮੇਘਾਲਿਆ ਦੇ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਸਿਲਾਂਗ ਵਿਚ ਵਸੇ ਪੰਜਾਬੀਆਂ ਵਿਚ ਵਿਸ਼ਵਾਸ ਪੈਦਾ ਕਰਨ ਲਈ ਹਰ ਸੰਭਵ ਕਦਮ ਚੁੱਕਣ ਵਾਸਤੇ ਉਨ੍ਹਾਂ ਨੂੰ ਬੇਨਤੀ ਕਰਨਗੇ।ਮੁੱਖ ਮੰਤਰੀ ਨੂੰ ਆਪਣੇ ਦੌਰੇ ਦੀ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਮੇਘਾਲਿਆ ਦੇ ਮੁੱਖ ਮੰਤਰੀ ਤੋਂ ਇਲਾਵਾ ਮੁੱਖ ਸਕੱਤਰ, ਡੀ ਜੀ ਪੀ ਅਤੇ '' ਸਯਿਮ ਆਫ ਮਾਈਲਿਅਮ ਐਂਡ ਦਰਬਾਰ'' ਦੇ ਚੇਅਰਮੈਨ ਨੂੰ ਵੀ ਮਿਲੇ।
shillongਉਨ੍ਹਾਂ ਦੱਸਿਆ ਕਿ ਸਥਾਨਕ ਗੁਰਦੁਆਰਾ ਸਾਹਿਬ ਅਤੇ ਪੰਜਾਬੀ ਭਾਈਚਾਰੇ ਵਲੋਂ ਚਲਾਏ ਜਾਂਦੇ ਸਕੂਲ ਨੂੰ ਕੋਈ ਵੀ ਨੁਕਸਾਨ ਨਹੀਂ ਹੋਇਆ। ਉਥੋਂ ਵਸੇ ਪੰਜਾਬੀਆਂ ਦੀਆਂ ਦੋ ਦੁਕਾਨਾਂ ਅਤੇ 2 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ।ਉਨ੍ਹਾਂ ਦਸਿਆ ਕਿ ਪੰਜਾਬੀ ਪਰਿਵਾਰ ਉਥੇ ਪਿਛਲੇ 150 ਸਾਲਾਂ ਤੋਂ ਰਹਿ ਰਹੇ ਹਨ ਅਤੇ ਉਨ੍ਹਾਂ ਦੀ ਪ੍ਰਸਤਾਵਿਤ ਥਾਂ ਸ਼ਿਲਾਂਗ ਦੀ ਮੁੱਖ ਮਾਰਕਿਟ ਖੇਤਰ ਤੋਂ ਦੂਰ ਹੈ ਜੋ ਉਨ੍ਹਾਂ ਦੀ ਰੋਜ਼ੀ ਰੋਟੀ 'ਤੇ ਬੁਰਾ ਪ੍ਰਭਾਵ ਪਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਮੌਜੂਦਾ ਥਾਂ ਤੋਂ ਤਬਦੀਲੀ ਵਾਸਤੇ ਕਿਸੇ ਨਵੇਂ ਪ੍ਰਸਤਾਵ ਤੋਂ ਪਹਿਲਾਂ ਸਮੱਰਥ ਅਦਾਲਤ ਦੇ ਫ਼ੈਸਲੇ ਦਾ ਇੰਤਜ਼ਾਰ ਕਰੇਗੀ।
Shillongਸੁਖਜਿੰਦਰ ਸਿੰਘ ਨੇ ਇਹ ਵੀ ਦਸਿਆ ਕਿ '' ਸਯਿਮ ਆਫ ਮਾਈਲਿਅਮ ਐਂਡ ਦਰਬਾਰ'' ਦੇ ਚੇਅਰਮੈਨ ਦੇ ਨਾਲ ਮੀਟਿੰਗ ਦੌਰਾਨ ਕਮੇਟੀ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਥੇ ਵਸੇ ਪੰਜਾਬੀਆਂ ਨੂੰ ਆਪਣਾ ਕੇਸ ਪੇਸ਼ ਕਰਨ ਲਈ ਬਣਦਾ ਮੌਕਾ ਦੇਣ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਕੌਾਸਲ ਦੇ ਅੱਗੇ ਲਟਕੀ ਪਈ ਅਪੀਲ ਦਾ ਤੇਜ਼ੀ ਨਾਲ ਫ਼ੈਸਲਾ ਕਰਨ। ਉਨ੍ਹਾਂ ਕਿਹਾ ਕਿ ਚੇਅਰਮੈਨ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਸਮਾਂਬੱਧ ਤਰੀਕੇ ਨਾਲ ਇਸ ਕੇਸ ਦਾ ਫੈਸਲਾ ਕਰਨਗੇ। ਰੰਧਾਵਾ ਤੋਂ ਇਲਾਵਾ ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿਟੂ, ਗੁਰਜੀਤ ਸਿੰਘ ਔਜਲਾ, ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਡੀ ਐਸ ਮਾਂਗਟ ਆਈਏਐਸ ਸਨ।