ਸੁਪਰੀਮ ਕੋਰਟ ਨੇ ਸ਼ਰਦ ਯਾਦਵ ਦੇ ਸੰਸਦੀ ਤਨਖ਼ਾਹ ਭੱਤੇ 'ਤੇ ਲਾਈ ਰੋਕ
Published : Jun 8, 2018, 12:42 pm IST
Updated : Jun 8, 2018, 12:42 pm IST
SHARE ARTICLE
Sharad Yadav
Sharad Yadav

 ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਨਤਾ ਦਲ (ਯੂ) ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਸੰਸਦ ਮੈਂਬਰ ਵਜੋਂ ਮਿਲਣ ਵਾਲੇ ਵੇਤਨ, ਭੱਤੇ ਤੇ ਹੋਰ ਸਹੂਲਤਾਂ ਨਹੀਂ ਲੈ ਸਕਦੇ ਪਰ...

ਨਵੀਂ ਦਿੱਲੀ :  ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਨਤਾ ਦਲ (ਯੂ) ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਸੰਸਦ ਮੈਂਬਰ ਵਜੋਂ ਮਿਲਣ ਵਾਲੇ ਵੇਤਨ, ਭੱਤੇ ਤੇ ਹੋਰ ਸਹੂਲਤਾਂ ਨਹੀਂ ਲੈ ਸਕਦੇ ਪਰ ਉਨ੍ਹਾਂ ਨੂੰ ਸਰਕਾਰੀ ਮਕਾਨ ਵਿਚ ਰਹਿਣ ਦੀ ਇਜਾਜ਼ਤ ਹੈ। ਸ਼ਰਦ ਯਾਦਵ ਨੂੰ ਰਾਜ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦਿੱਤਾ ਜਾ ਚੁੱਕਾ ਹੈ ਪਰ ਉਨ੍ਹਾਂ ਨੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਨੌਤੀ ਦਿਤੀ ਹੋਈ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਪਿਛਲੇ ਸਾਲ 15 ਦਸੰਬਰ ਦੇ ਆਦੇਸ਼  ਵਿਚ ਸੋਧ ਕਰ ਦਿਤੀ ਹੈ।

Supreme CourtSupreme Court

ਇਸ ਆਦੇਸ਼ ਵਿਚ ਸ਼ਰਦ ਯਾਦਵ ਦੀ ਅਰਜ਼ੀ ਉਪਰ ਫ਼ੈਸਲੇ ਤਕ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਵੇਤਨ, ਭੱਤੇ ਤੇ ਹੋਰ ਸਹੂਲਤਾਂ ਲੈਣ ਅਤੇ ਸਰਕਾਰੀ ਮਕਾਨ ਵਿਚ ਰਹਿਣ ਦੀ ਇਜਾਜ਼ਤ ਮਿਲੀ ਹੋਈ ਸੀ। ਜਸਟਿਸ ਆਦਰਸ਼ ਕੁਮਾਰ ਗੋਇਲ ਅਤੇ ਜਸਟਿਸ ਅਸ਼ੋਕ ਭੂਸ਼ਣ ਦੇ ਛੁੱਟੀਆਂ ਦੌਰਾਨ ਬਣੇ ਬੈਂਚ ਨੇ ਅਪਣੇ ਆਦੇਸ਼ ਵਿਚ ਹਾਈ ਕੋਰਟ ਦੇ ਅੰਤ੍ਰਿਮ ਆਦੇਸ਼ ਅਨੁਸਾਰ ਸਰਕਾਰੀ ਬੰਗਲੇ ਵਿਚ ਰਹਿਣ ਦੀ ਇਜਾਜ਼ਤ ਜਾਰੀ ਰੱਖੀ ਹੈ। ਇਹ ਆਦੇਸ਼ ਜਨਤਾ ਦਲ (ਯੂ) ਦੇ ਸੰਸਦ ਮੈਂਬਰ ਰਾਮ ਚੰਦਰ ਪ੍ਰਕਾਸ਼ ਸਿੰਘ ਦੀ ਅਰਜ਼ੀ ਦੀ ਸੁਣਵਾਈ ਕਰਦਿਆਂ ਦਿਤਾ ਹੈ।

Sharad YadavSharad Yadav

ਸ਼ਰਦ ਯਾਦਵ ਵਿਰੁਧ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਪਾਰਟੀ ਹੁਕਮ ਦੀ ਉਲੰਘਣਾ ਕਰਦਿਆਂ ਪਟਨਾ ਵਿਚ ਹੋਈ ਵਿਰੋਧੀ ਪਾਰਟੀਆਂ ਦੀ ਸਭਾ ਵਿਚ ਹਿੱਸਾ ਲਿਆ ਸੀ। ਸੁਣਵਾਈ ਸ਼ੁਰੂ ਹੁੰਦਿਆਂ ਹੀ ਸ਼ਰਦ ਯਾਦਵ ਦੇ ਵਕੀਲ ਨੇ ਕਿਹਾ ਕਿ ਉਹ ਹੋਰ ਸਾਰੀਆਂ ਸਹੂਲਤਾਂ ਛੱਡਣ ਲਈ ਤਿਆਰ ਹਨ ਪਰ ਜਦ ਤਕ ਸੁਣਵਾਈ ਮੁਕੰਮਲ ਨਹੀਂ ਹੋ ਜਾਂਦੀ, ਉਨ੍ਹਾਂ ਨੂੰ ਸਰਕਾਰੀ ਬੰਗਲੇ ਵਿਚ ਰਹਿਣ ਦੀ ਇਜਾਜ਼ਤ ਜਾਰੀ ਰੱਖੀ ਜਾਵੇ। ਸੁਪਰੀਮ ਦੇ ਬੈਂਚ ਨੇ ਇਸ ਨੂੰ ਪ੍ਰਵਾਨ ਕਰਦਿਆਂ ਹਾਈ ਕੋਰਟ ਦੇ ਬੈਂਚ ਨੂੰ ਹਦਾਇਤ ਦਿਤੀ ਕਿ ਮਾਮਲੇ ਦੀ ਸੁਣਵਾਈ ਛੇਤੀ ਨਿਪਟਾਈ ਜਾਵੇ। (ਏਜੰਸੀ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement