ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਹਿਰਾਸਤ ’ਚ
Published : Jun 8, 2020, 11:17 am IST
Updated : Jun 8, 2020, 11:17 am IST
SHARE ARTICLE
adesh gupta
adesh gupta

ਰਾਜਧਾਨੀ ਦਿੱਲੀ ’ਚ ਸੂਬਾ ਸਰਕਾਰ ਦੇ ਹਸਪਤਾਲਾਂ ’ਚ ਬਾਹਰੀ ਲੋਕਾਂ ਦੇ ਇਲਾਜ ਨਾ ਕਰਨ ਦੇ ਕੇਜਰੀਵਾਲ ਸਰਕਾਰ ਦੇ ਫ਼ੈਸਲੇ ਵਿਰੁਧ ਭਾਜਪਾ ਨੇ ਮੋਰਚਾ ਖੋਲ੍ਹ ਦਿਤਾ ਹੈ।

ਨਵੀਂ ਦਿੱਲੀ, 7 ਜੂਨ : ਰਾਜਧਾਨੀ ਦਿੱਲੀ ’ਚ ਸੂਬਾ ਸਰਕਾਰ ਦੇ ਹਸਪਤਾਲਾਂ ’ਚ ਬਾਹਰੀ ਲੋਕਾਂ ਦੇ ਇਲਾਜ ਨਾ ਕਰਨ ਦੇ ਕੇਜਰੀਵਾਲ ਸਰਕਾਰ ਦੇ ਫ਼ੈਸਲੇ ਵਿਰੁਧ ਭਾਜਪਾ ਨੇ ਮੋਰਚਾ ਖੋਲ੍ਹ ਦਿਤਾ ਹੈ। ਦਿੱਲੀ ਕੈਬਨਿਟ ਦੇ ਫ਼ੈਸਲੇ ਦੀ ਜਿਵੇਂ ਹੀ ਸੂਚਨਾ ਭਾਜਪਾ ਨੂੰ ਮਿਲੀ। ਉਨ੍ਹਾਂ ਨੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ ’ਚ ਪਾਰਟੀ ਆਗੂ ਰਾਜਘਾਟ ਪਹੁੰਚ ਗਏ ਤੇ ਪ੍ਰਦਰਸ਼ਨ ਕਰਨ ਲੱਗੇ। ਰਾਜਘਾਟ ’ਤੇ ਪ੍ਰਦਰਸ਼ਨ ਕਰ ਰਹੇ ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਉਨ੍ਹਾਂ ਤੋਂ ਇਲਾਵਾ ਭਾਜਪਾ ਦੇ ਹੋਰ ਪ੍ਰਦਰਸ਼ਨਕਾਰੀ ਆਗੂਆਂ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ।

File PhotoFile Photo

ਜਾਣਕਾਰੀ ਮੁਤਾਬਕ ਆਦੇਸ਼ ਗੁਪਤਾ ਤੇ ਹੋਰ ਆਗੂਆਂ ਨੂੰ ਬੱਸ ’ਚ ਬਿਠਾ ਕੇ ਰਾਜੇਂਦਰ ਨਗਰ ਪੁਲਿਸ ਥਾਣੇ ਲਿਜਾਇਆ ਗਿਆ। ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਰਾਜਧਾਨੀ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਦੇ ਅਧੀਨ ਆਉਣ ਵਾਲੇ ਹਸਪਤਾਲਾਂ ’ਚ ਦਿੱਲੀ ਦੇ ਲੋਕਾਂ ਹੀ ਇਲਾਜ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਭਾਜਪਾ ਨੇ ਦੇਸ਼ ਲਾਇਆ ਹੈ

ਕਿ ਮਰੀਜ਼ਾਂ  ਨਾਲ ਮਨਮਾਨੀ ਕਰਨ ਵਾਲੇ ਹਸਪਤਾਲਾਂ ਵਿਰੁਧ ਦਿੱਲੀ ਸਰਕਾਰ ਕੋਈ ਕਰਵਾਈ ਨਹੀਂ ਕਰ ਰਹੀ ਹੈ। ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਹੈ ਕਿ ਸਰਕਾਰ ਨੂੰ ਬਿਆਨ ਦੇਣ ਦੀ ਬਜਾਏ ਹਸਪਤਾਲਾਂ ਵਿਰੁਧ ਕਰਵਾਈ ਕਰਨ ਚਾਹੀਦੀ ਹੈ। ਉਨ੍ਹਾਂ ਨੇ ਦਿੱਲੀ ਸਰਕਾਰ ਦੇ ਹਸਪਤਾਲਾਂ ’ਚ ਪ੍ਰਬੰਧ ਸੁਧਾਰਨ ਦੀ ਵੀ ਮੰਗ ਕੀਤੀ।     (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement