ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਪੰਜ ਅਤਿਵਾਦੀ ਹਲਾਕ
Published : Jun 8, 2020, 11:43 am IST
Updated : Jun 8, 2020, 1:22 pm IST
SHARE ARTICLE
File Photo
File Photo

ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਅਤਿਵਾਦੀ ਮਾਰੇ ਗਏ।

ਸ੍ਰੀਨਗਰ, 7 ਜੂਨ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਅਤਿਵਾਦੀ ਮਾਰੇ ਗਏ। ਰਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦਸਿਆ, ‘ਸ਼ੋਪੀਆਂ ਦੇ ਰੇਬਾਨ ਵਿਚ ਚੱਲੀ ਮੁਹਿੰਮ ਵਿਚ ਪੰਜ ਅਤਿਵਾਦੀ ਮਾਰੇ ਗਏ।’ ਉਨ੍ਹਾਂ ਦਸਿਆ ਕਿ ਮੁਹਿੰਮ ਦੌਰਾਨ ਇਹ ਯਕੀਨੀ ਕੀਤਾ ਗਿਆ ਕਿ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ ਨੂੰ ਕੋਈ ਨੁਕਸਾਨ ਨਾ ਪੁੱਜੇ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਦਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਰੇਵਾਨ ਇਲਾਕੇ ਵਿਚ ਘੇਰਾ ਪਾਇਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਦਰਅਸਲ, ਉਨ੍ਹਾਂ ਨੂੰ ਇਲਾਕੇ ਵਿਚ ਅਤਿਵਾਦੀਆਂ ਦੇ ਹੋਣ ਬਾਰੇ ਸਵੇਰੇ ਹੀ ਸੂਚਨਾ ਮਿਲੀ ਸੀ। ਤਲਾਸ਼ੀ ਕਰਨ ’ਤੇ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਪਹਿਲਾਂ ਦਸਿਆ ਸੀ ਕਿ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ। ਬਾਅਦ ਵਿਚ ਦਸਿਆ ਗਿਆ ਕਿ ਮੁਕਾਬਲੇ ਵਿਚ ਮਾਰੇ ਗਏ ਕੁਲ ਅਤਿਵਾਦੀਆਂ ਦੀ ਗਿਣਤੀ ਪੰਜ ਹੋ ਗਈ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement