
ਕੋਰੋਨਾ ਪਾਜ਼ੇਟਿਵ ਹੋਣ ਦਾ ਦਿੱਤਾ ਹਵਾਲਾ
ਨਵੀਂ ਦਿੱਲੀ— ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗੀ। ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਕੇਸ ਵਿੱਚ ਪੇਸ਼ ਹੋਣ ਲਈ ਸੋਨੀਆ ਦੀ ਤਰਫ਼ੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਹੋਰ ਸਮਾਂ ਮੰਗਿਆ ਗਿਆ ਹੈ ਕਿਉਂਕਿ ਉਹ ਕੋਰੋਨਾ ਪਾਜ਼ੇਟਿਵ ਹਨ ਅਤੇ ਹੁਣ ਤੱਕ ਠੀਕ ਨਹੀਂ ਹੋਏ ਹਨ।
Sonia Gandhi
ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਤਲਬ ਕੀਤਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਨੀ ਲਾਂਡਰਿੰਗ ਦੇ ਇਸੇ ਮਾਮਲੇ ਵਿੱਚ ਈਡੀ ਨੇ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
Sonia Gandhi
ਈਡੀ ਨੇ ਪਹਿਲਾਂ ਰਾਹੁਲ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਨੇ ਦੇਸ਼ ਤੋਂ ਬਾਹਰ ਹੋਣ ਦਾ ਕਹਿ ਕੇ ਪੇਸ਼ ਹੋਣ ਲਈ ਕਿਸੇ ਹੋਰ ਤਰੀਕ ਦੀ ਮੰਗ ਕੀਤੀ ਸੀ। ਰਾਹੁਲ ਗਾਂਧੀ ਹਾਲ ਹੀ ਵਿੱਚ ਵਿਦੇਸ਼ ਤੋਂ ਪਰਤੇ ਹਨ।
Rahul Gandhi