Firozabad Bus Accident : ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, 2 ਦੀ ਮੌਤ, 40 ਜ਼ਖ਼ਮੀ 

By : BALJINDERK

Published : Jun 8, 2024, 2:21 pm IST
Updated : Jun 8, 2024, 2:21 pm IST
SHARE ARTICLE
ਬੱਸ ਦੀ ਤਸਵੀਰ ਤੇ ਜ਼ਖ਼ਮੀਆਂ ਨੂੰ ਡਾਕਟਰ ਚੈਕ ਕਰਦੇ ਹੋਏ
ਬੱਸ ਦੀ ਤਸਵੀਰ ਤੇ ਜ਼ਖ਼ਮੀਆਂ ਨੂੰ ਡਾਕਟਰ ਚੈਕ ਕਰਦੇ ਹੋਏ

Firozabad Bus Accident : ਜ਼ਖ਼ਮੀਆਂ ਨੂੰ ਸੈਫ਼ਈ ਅਤੇ ਫ਼ਿਰੋਜ਼ਾਬਾਦ ਦੇ ਮੈਡੀਕਲ ਕਾਲਜਾਂ ’ਚ ਕਰਵਾਇਆ ਦਾਖ਼ਲ

Firozabad Bus Accident : ਫ਼ਿਰੋਜ਼ਾਬਾਦ: ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ 'ਚ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਸ਼ਨੀਵਾਰ ਤੜਕੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 40 ਯਾਤਰੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਪੁਲਿਸ ਅਤੇ ਯੂਪੀਡੀਏ ਨੇ ਸੈਫ਼ਈ ਅਤੇ ਫ਼ਿਰੋਜ਼ਾਬਾਦ ਦੇ ਮੈਡੀਕਲ ਕਾਲਜਾਂ ’ਚ ਦਾਖ਼ਲ ਕਰਵਾਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਦੇ ਸੌਣ ਕਾਰਨ ਵਾਪਰਿਆ ਹੈ। ਕਈ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬੱਸ ਬੈਠੇ ਸਾਰੇ ਸ਼ਰਧਾਲੂ ਛੱਤੀਸਗੜ੍ਹ ਦੇ ਰਹਿਣ ਵਾਲੇ ਹਨ। ਸ਼ਰਧਾਲੂ ਜੰਮੂ ਦੇ ਕਟੜਾ ’ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ।

ਇਹ ਵੀ ਪੜੋ:PSEB Board : ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ,10ਵੀਂ ਤੇ 12ਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ  

ਇਹ ਹਾਦਸਾ ਫ਼ਿਰੋਜ਼ਾਬਾਦ ਜ਼ਿਲ੍ਹੇ ਦੇ ਨਸੀਰਪੁਰ ਥਾਣਾ ਖੇਤਰ ’ਚ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਮਾਈਲਸਟੋਨ ਨੰਬਰ 51 ਨੇੜੇ ਵਾਪਰਿਆ। ਪੁਲਿਸ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ’ਚ ਕਰੀਬ 65 ਸ਼ਰਧਾਲੂ ਸਵਾਰ ਸਨ, ਜੋ ਵੈਸ਼ਨੋ ਦੇਵੀ ਮਾਤਾ ਦੇ ਦਰਸ਼ਨ ਕਰਕੇ ਛੱਤੀਸਗੜ੍ਹ ਜਾ ਰਹੇ ਸਨ। ਇਹ ਹਾਦਸਾ ਤੜਕੇ 3.30 ਵਜੇ ਡਰਾਈਵਰ ਦੇ ਨੀਂਦ ਆਉਣ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਹਾਦਸੇ ਤੋਂ ਬਾਅਦ ਸਵਾਰੀਆਂ ’ਚ ਚੀਕ ਚਿਹਾੜਾ ਪੈ ਗਿਆ।

ਇਹ ਵੀ ਪੜੋ:Chandigarh District Court : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਕਿਸਾਨ ਨੂੰ 80 ਲੱਖ ਦੇ ਚੈੱਕ ਬਾਊਂਸ ਮਾਮਲੇ 'ਚ ਕੀਤਾ ਬਰੀ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਨਸੀਰਪੁਰ ਦੀ ਪੁਲਿਸ ਅਤੇ ਉਪੇਡਾ ਦੀ ਟੀਮ ਮੌਕੇ 'ਤੇ ਪਹੁੰਚ ਗਈਆਂ।ਘਟਨਾ ਦੌਰਾਨ 40 ਯਾਤਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ ਗੰਭੀਰ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਸੈਫਈ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਆਮ ਜ਼ਖ਼ਮੀਆਂ ਨੂੰ ਸ਼ਿਕੋਹਾਬਾਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ 'ਚ ਜ਼ਖ਼ਮੀ ਹੋਏ ਕਰੀਬ 20 ਤੋਂ 25 ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਨਸੀਰਪੁਰ ਸ਼ੇਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸ਼ਾਇਦ ਡਰਾਈਵਰ ਦੇ ਸੌਂ ਜਾਣ ਕਾਰਨ ਵਾਪਰਿਆ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਲੋਕ ਛੱਤੀਸਗੜ੍ਹ ਦੇ ਰਹਿਣ ਵਾਲੇ ਹਨ। ਹਾਦਸਾਗ੍ਰਸਤ ਵਾਹਨ ਨੂੰ ਮੌਕੇ ਤੋਂ ਹਟਾ ਲਿਆ ਗਿਆ ਹੈ।
ਇਸ ਸਬੰਧੀ ਐਸਪੀ ਦੇਹਤ ਕੁੰਵਰ ਰਣਵਿਜੇ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਇਸ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਐਸ.ਐਚ.ਓ. ਬੱਸ ’ਚ 50 ਤੋਂ 55 ਦੇ ਕਰੀਬ ਸਵਾਰੀਆਂ ਸਨ। ਜਿਸ 'ਚ ਕਰੀਬ 40 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਹਾਦਸੇ ’ਚ ਇੱਕ ਔਰਤ ਅਤੇ ਇੱਕ ਬੱਚੇ ਦੀ ਮੌਤ ਦੀ ਪੁਸ਼ਟੀ ਹੋਈ ਹੈ, ਇਹ ਸਾਰੇ ਲੋਕ ਵਰਿੰਦਾਵਨ ਤੋਂ ਪ੍ਰਯਾਗਰਾਜ ਜਾ ਰਹੇ ਸਨ।

(For more news apart from firozabad Pilgrims returning Mata Vaishno Devi darshan bus overturned, 2 dead, 40 injured News in Punjabi, stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement