ਇਹ ਜਾਣਕਾਰੀ ਉਪ ਰਾਸ਼ਟਰਪਤੀ ਦੇ ਅਧਿਕਾਰਤ ‘ਐਕਸ’ ਅਕਾਊਂਟ ’ਤੇ ਸਾਂਝੀ ਕੀਤੀ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸਨਿਚਰਵਾਰ ਨੂੰ ਉਪ ਰਾਸ਼ਟਰਪਤੀ ਅਤੇ ਉੱਚ ਸਦਨ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਹ ਜਾਣਕਾਰੀ ਉਪ ਰਾਸ਼ਟਰਪਤੀ ਦੇ ਅਧਿਕਾਰਤ ‘ਐਕਸ’ ਅਕਾਊਂਟ ’ਤੇ ਸਾਂਝੀ ਕੀਤੀ ਗਈ।
ਉਪ ਰਾਸ਼ਟਰਪਤੀ ਦੇ ਅਧਿਕਾਰਤ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਗਿਆ ਹੈ, ‘‘ਮਾਣਯੋਗ ਸੰਸਦ ਮੈਂਬਰ (ਰਾਜ ਸਭਾ) ਸ਼੍ਰੀਮਤੀ ਸਵਾਤੀ ਮਾਲੀਵਾਲ ਜੀ ਨੇ ਅੱਜ ਉਪ ਰਾਸ਼ਟਰਪਤੀ ਦੀ ਰਿਹਾਇਸ਼ ’ਤੇ ਮਾਣਯੋਗ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।’’ ਮਾਲੀਵਾਲ ਨੇ ਹਾਲ ਹੀ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਵਿਰੁਧ ਉਨ੍ਹਾਂ ’ਤੇ ਹਮਲਾ ਕਰਨ ਦਾ ਦੋਸ਼ ਲਾਇਆ ਸੀ।