Accident News: ਸੜਕ ਹਾਦਸੇ 'ਚ ਫੌਜ ਦੇ ਜਵਾਨ ਸਮੇਤ ਦੋ ਲੋਕਾਂ ਦੀ ਮੌਤ
Published : Jun 8, 2024, 2:56 pm IST
Updated : Jun 8, 2024, 2:57 pm IST
SHARE ARTICLE
Two people including an army jawan died in a road accident
Two people including an army jawan died in a road accident

ਕਾਰ ਚਾਲਕ ਖ਼ਿਲਾਫ਼ ਕੇਸ ਦਰਜ

Accident News: ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਹਲਦੀ ਥਾਣਾ ਖੇਤਰ 'ਚ ਕਾਰ ਦੀ ਟੱਕਰ 'ਚ ਫ਼ੌਜ ਦੇ ਜਵਾਨ ਸਮੇਤ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11 ਵਜੇ ਹਲਦੀ ਥਾਣਾ ਖੇਤਰ 'ਚ ਨੈਸ਼ਨਲ ਹਾਈਵੇ ਨੰਬਰ 31 'ਤੇ ਸਥਿਤ ਬੇਲਹਾਰੀ ਢੇਲ 'ਚ ਵਾਪਰੀ।

ਉਨ੍ਹਾਂ ਦਸਿਆ ਕਿ ਹਲਦੀ ਥਾਣਾ ਖੇਤਰ ਦੇ ਮਲਿਕਪੁਰਾ ਦੇ ਰਹਿਣ ਵਾਲੇ ਜਵਾਨ ਧਨਜੀ ਯਾਦਵ (35) ਅਤੇ ਅਰੁਣ ਯਾਦਵ (30) ਮੋਟਰਸਾਈਕਲ 'ਤੇ ਅਪਣੇ ਪਿੰਡ ਵਾਪਸ ਆ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ।

ਹਾਦਸੇ 'ਚ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਇੰਚਾਰਜ ਆਦਰਸ਼ ਸ਼੍ਰੀਵਾਸਤਵ ਨੇ ਸ਼ਨੀਵਾਰ ਨੂੰ ਦਸਿਆ ਕਿ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਉਨ੍ਹਾਂ ਦਸਿਆ ਕਿ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

 (For more Punjabi news apart from Two people including an army jawan died in a road accident, stay tuned to Rozana Spokesman)

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement