
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨਾ ਇਕ ਵੱਡੀ ਚੁਣੌਤੀ ਦੇ ਰੂਪ ਵਿਚ ਦੱਸਿਆ ਹੈ।
ਕੋਲਕਾਤਾ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨਾ ਇਕ ਵੱਡੀ ਚੁਣੌਤੀ ਦੇ ਰੂਪ ਵਿਚ ਦੱਸਿਆ ਹੈ। ਉਹਨਾਂ ਨੇ ਕਿਹਾ ਹੈ ਕਿ ਅਗਲੇ ਕੁਝ ਸਾਲਾਂ ਵਿਚ ਭਾਰਤ ਨੂੰ ਘੱਟ ਤੋਂ ਘੱਟ ਇਕ ਹਜ਼ਾਰ ਹਵਾਈ ਜਹਾਜ਼ਾਂ ਦੀ ਜ਼ਰੂਰਤ ਹੋਵੇਗੀ. ਨਾਲ ਹੀ ਪ੍ਰਭੁ ਨੇ ਸੀ.ਆਈ.ਆਈ. ਦੁਆਰਾ ਆਯੋਜਿਤ ਕੀਤੇ ਇੱਕ ਸਮਾਰੋਹ ਵਿੱਚ ਕਿਹਾ ਹੈ ਕਿ ਆਵਾਜਾਈ ਲਈ ਬੁਨਿਆਦੀ ਢਾਂਚਾ ਇੱਕ ਵੱਡੀ ਚੁਣੌਤੀ ਹੈ.
suresh prabhu
ਅਤੇ ਇਸ ਲਈ ਅਸੀਂ 2035 ਲਈ ਇਕ ਵਿਆਪਕ ਅਤੇ ਏਕੀਕ੍ਰਿਤ ਯੋਜਨਾ ਤਿਆਰ ਕਰ ਰਹੇ ਹਾਂ.ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਏਵੀਏਸ਼ਨ ਇੱਕ ਅਜਿਹਾ ਖੇਤਰ ਹੈ ਜੋ ਸੰਸਾਰ ਵਿੱਚ ਅਗਵਾਈ ਦੀ ਭੂਮਿਕਾ ਨਿਭਾ ਸਕਦਾ ਹੈ.ਪ੍ਰਭੂ ਨੇ ਕਿਹਾ ਕਿ ਸਰਕਾਰ ਕਾਰਗੋ ਨੀਤੀ 'ਤੇ ਵੀ ਕੰਮ ਕਰ ਰਹੀ ਹੈ. ਇਸ ਖੇਤਰ ਵਿਚ ਵਿਕਾਸ ਦੀ ਵੱਡੀ ਸੰਭਾਵਨਾ ਹੈ. ਉਨ੍ਹਾਂ ਨੇ ਕਿਹਾ ਕਿ ਅਸੀਂ ਇਕ ਵੱਖਰੀ ਨੀਤੀ ਤਿਆਰ ਕਰ ਰਹੇ ਹਾਂ ਕਿਉਂਕਿ ਇਕ ਤੋਂ ਦੂਜੇ ਸਥਾਨ ਤੱਕ ਜਾਣ ਦੀ ਲੋੜ ਨੂੰ ਵਧਾ ਕੇ ਇਸ ਖੇਤਰ ਦੇ ਵਿਕਾਸ ਦੀ ਵੱਡੀ ਸੰਭਾਵਨਾ ਮੰਨੀ ਜਾ ਰਹੀ ਹੈ.
airplan
ਨਾਲ ਹੀ ਉਹਨਾਂ ਨੇ ਇਹ ਵੀ ਪ੍ਰਤੀਕਿਰਿਆ ਦਿਤੀ ਹੈ ਕਿ ਦੇਸ਼ ਦੇ ਹਵਾਬਾਜ਼ੀ ਖੇਤਰ ਅਗਲੇ ਕੁਝ ਸਾਲਾਂ ਵਿੱਚ ਸਭ ਤੋਂ ਵੱਧ ਨਿਰੰਤਰ ਵਿਕਾਸ ਦਰ ਨੂੰ ਦੇਖੇਗੀ. ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਿ ਸਫਲਤਾਪੂਰਵਕ ਉਡਾਨਾਂ ਲਈ ਜਮੀਨ ਤੇ ਬੁਨਿਆਦੀ ਢਾਂਚਾ ਉਸਾਰਨ ਦੀ ਜ਼ਰੂਰਤ ਹੈ. ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਜ਼ਮੀਨ ਦੀ ਖਰੀਦ ਭਾਰਤ ਵਿਚ ਇਕ ਚੁਣੌਤੀ ਹੈ. ਉਹਨਾਂ ਦਸਿਆ ਕਿ ਹਨ ਪ੍ਰੋਜੈਕਟਾਂ ਲਈ ਭਾਰਤ ਵਿਚ ਜਮੀਨ ਖ਼ਰੀਦਣਾ ਕਾਫੀ ਮੁਸ਼ਕਿਲ ਹੋ ਰਿਹਾ ਹੈ।
plan
ਦਸ ਦੇਈਏ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਭਾਰਤ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਣ ਵਾਲਾ ਹੈ। ਇਸ ਨਾਲ ਲੋਕਾਂ ਨੂੰ ਨਿਰਯਾਤ ਕਰਨਾ ਵੀ ਸੌਖਾ ਹੋ ਜਾਵੇਗਾ। ਇਸ ਪ੍ਰੋਜੈਕਟ ਤੇ ਜਲਦ ਤੋਂ ਜਲੜ ਕੰਮ ਸ਼ੁਰੂ ਹੋ ਜਾਵੇਗਾ। ਨਾਲ ਹੀ ਪ੍ਰਭੂ ਨੇ ਕਿਹਾ ਇਸ ਪ੍ਰੋਜੈਕਟ ਵਿਚ ਤਕਨਾਲੋਜੀ ਇੱਕ ਵੱਡੀ ਅਤੇ ਅਹਿਮ ਭੂਮਿਕਾ ਨਿਭਾਉਣ ਜਾ ਰਹੀ ਹੈ. ਸਾਨੂੰ ਅਗਲੇ ਕੁਝ ਸਾਲਾਂ ਵਿੱਚ ਘੱਟ ਤੋਂ ਘੱਟ ਇਕ ਹਜ਼ਾਰ ਹਵਾਈ ਜਹਾਜ਼ ਬਣਾਉਣ ਦੀ ਲੋੜ ਹੈ ਤਾਂ ਜੋ ਸਾਨੂੰ ਉਨ੍ਹਾਂ ਨੂੰ ਆਯਾਤ ਕਰਨ ਦੀ ਲੋੜ ਨਾ ਪਵੇ।