ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਪੱਕੀ ਜ਼ਮਾਨਤ ਮਿਲੀ
Published : Jul 8, 2018, 2:13 am IST
Updated : Jul 8, 2018, 2:13 am IST
SHARE ARTICLE
Shashi Tharoor Going Back After Getting Bail
Shashi Tharoor Going Back After Getting Bail

ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਅੱਜ ਨਿਯਮਤ ਜ਼ਮਾਨਤ ਦੇ ਦਿਤੀ............

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਅੱਜ ਨਿਯਮਤ ਜ਼ਮਾਨਤ ਦੇ ਦਿਤੀ।  ਤਿਰੁਵਨੰਤਪੁਰਮ ਤੋਂ ਸੰਸਦ ਮੈਂਬਰ ਨੂੰ ਮਾਮਲੇ 'ਚ ਬਤੌਰ ਮੁਲਜ਼ਮ ਤਲਬ ਕੀਤਾ ਗਿਆ ਸੀ। ਥਰੂਰ ਅੱਜ ਅਦਾਲਤ ਦੇ ਸਾਹਮਣੇ ਪੇਸ਼ ਹੋਏ ਅਤੇ ਦਸਿਆ ਕਿ ਮਾਮਲੇ 'ਚ ਇਕ ਸੈਸ਼ਨ ਅਦਾਲਤ ਨੇ ਪਹਿਲਾਂ ਹੀ ਉਨ੍ਹਾਂ ਨੂੰ ਪੰਜ ਜੁਲਾਈ ਨੂੰ ਅਗਾਊਂ ਜ਼ਮਾਨਤ ਦੇ ਦਿਤੀ ਹੈ। ਵਧੀਕ ਮੁੱਖ ਮੈਟਰੋਪਾਲੀਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਇਸ ਤੋਂ ਬਾਅਦ ਸੈਸ਼ਨ ਅਦਾਲਤ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੂੰ ਇਕ ਲੱਖ ਰੁਪਏ ਦੀ ਜ਼ਮਾਨਤ ਰਕਮ ਅਤੇ

ਏਨੀ ਹੀ ਰਕਮ ਦਾ ਮੁਚਲਕਾ ਜਮ੍ਹਾ ਕਰਵਾਉਣ ਨੂੰ ਕਿਹਾ। ਇਸ ਤੋਂ ਬਾਅਦ ਉਨ੍ਹਾਂ ਅੰਤਰਿਮ ਰਾਹਤ ਨੂੰ ਨਿਯਮਤ ਜ਼ਮਾਨਤ 'ਚ ਬਦਲ ਦਿਤਾ। ਗ੍ਰਿਫ਼ਤਾਰੀ ਦੇ ਸ਼ੱਕ ਕਰ ਕੇ ਥਰੂਰ ਅਗਾਊਂ ਜ਼ਮਾਨਤ ਲਈ ਸੈਸ਼ਨ ਅਦਾਲਤ ਗਏ ਸਨ। ਸੁਨੰਦਾ ਪੁਸ਼ਕਰ 17 ਜਨਵਰੀ, 2014 ਨੂੰ ਦਿੱਲੀ ਦੇ ਇਕ ਲਗਜ਼ਰੀ ਹੋਟਲ 'ਚ ਮ੍ਰਿਤਕ ਮਿਲੀ ਸੀ। ਥਰੂਰ ਜੋੜਾ ਹੋਟਲ 'ਚ ਰਹਿ ਰਿਹਾ ਸੀ ਕਿਉਂਕਿ ਉਨ੍ਹਾਂ ਦੇ ਬੰਗਲੇ ਦੀ ਮੁਰੰਮਤ ਦਾ ਕੰਮ ਹੋ ਰਿਹਾ ਸੀ।

ਅਦਾਲਤ ਨੇ ਚਾਰਜਸ਼ੀਟ ਅਤੇ ਇਸ ਨਾਲ ਦਾਖ਼ਲ ਹੋਰ ਦਸਤਾਵੇਜ਼ਾਂ ਦੀ ਕਾਪੀ ਥਰੂਰ ਨੂੰ ਸੌਂਪ ਦਿਤੀ ਅਤੇ ਸੁਣਵਾਈ ਲਈ 26 ਜੁਲਾਈ ਦੀ ਤਰੀਕ ਮੁਕੱਰਰ ਕੀਤੀ। ਅਦਾਲਤ ਨੇ ਥਰੂਰ 'ਤੇ ਕਈ ਸ਼ਰਤਾਂ ਲਾਈਆਂ ਹਨ ਜਿਨ੍ਹਾਂ 'ਚ ਸਬੂਤਾਂ ਨਾਲ ਛੇੜਛਾੜ ਨਾ ਕਰਨ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਗ਼ੈਰ ਦੇਸ਼ ਨਾ ਛੱਡਣ ਦੀ ਹਦਾਇਤ ਸ਼ਾਮਲ ਹੈ।  (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement