ਕੇਂਦਰੀ ਵਜ਼ਾਰਤ ਦੇ ਫ਼ੈਸਲੇ: ਸ਼ਹਿਰਾਂ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਕਿਰਾਏ 'ਤੇ ਦਿਤੇ ਜਾਣਗੇ ਛੋਟੇ ਫ਼ਲੈਟ!
Published : Jul 8, 2020, 10:04 pm IST
Updated : Jul 8, 2020, 10:04 pm IST
SHARE ARTICLE
Pm Narinder Modi
Pm Narinder Modi

ਤਿੰਨ ਬੀਮਾ ਕੰਪਨੀਆਂ ਵਿਚ ਹੋਵੇਗਾ 12450 ਕਰੋੜ ਰੁਪਏ ਦਾ ਨਿਵੇਸ਼

ਨਵੀਂ ਦਿੱਲੀ : ਕੇਂਦਰੀ ਵਜ਼ਾਰਤ ਨੇ ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਬਣੇ ਛੋਟੇ ਫ਼ਲੈਟ ਪ੍ਰਵਾਸੀ ਮਜ਼ਦੂਰਾਂ ਅਤੇ ਗ਼ਰੀਬਾਂ ਨੂੰ ਕਿਰਾਏ 'ਤੇ ਦਿਤੇ ਜਾਣ ਦੀ ਪ੍ਰਵਾਨਗੀ ਦਿਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਮਗਰੋਂ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਇਹ ਜਾਣਕਾਰੀ ਦਿਤੀ।

Narendra ModiNarendra Modi

ਸਰਕਾਰ ਦੀ ਯੋਜਨਾ ਤਹਿਤ ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਸਰਕਾਰ ਦੇ ਆਰਥਕ ਤਾਲਮੇਲ ਨਾਲ ਬਣੇ ਛੋਟੇ ਫ਼ਲੈਟ/ਮਕਾਨ ਕਿਰਾਏ 'ਤੇ ਦਿਤੇ ਜਾਣਗੇ। ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਯੋਜਨਾ 'ਤੇ 600 ਕਰੋੜ ਰੁਪਏ ਖ਼ਰਚ ਕੀਤੇ ਜਾਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਤਿੰਨ ਲੱਖ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ। ਮੰਤਰੀ ਮੰਡਲ ਨੇ 'ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ' ਦੀ ਮਿਆਦ ਪੰਜ ਮਹੀਨੇ ਲਈ ਵਧਾਉਣ ਅਤੇ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤਿੰਨ ਸਲੰਡਰ ਮੁਫ਼ਤ ਦੇਣ ਦੇ ਸਮਾਂ ਵਾਧੇ ਸਮੇਤ ਹੋਰ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿਤੀ।

parkash javadekarparkash javadekar

ਜਾਵੜੇਕਰ ਨੇ ਦਸਿਆ ਕਿ 100 ਮੁਲਾਜ਼ਮਾਂ ਤੋਂ ਘੱਟ ਗਿਣਤੀ ਵਾਲੀਆਂ ਕੰਪਨੀਆਂ ਦੇ ਮੁਲਾਜ਼ਮਾਂ ਅਤੇ ਮਾਲਕਾਂ ਦੇ ਈਪੀਐਫ਼ ਨਾਲ ਜੁੜੇ ਹਿੱਸੇ ਨੂੰ ਸਰਕਾਰ ਦੁਆਰਾ ਹੋਰ ਤਿੰਨ ਮਹੀਨੇ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਉਜਵਲਾ ਤਹਿਤ ਲਾਭਪਾਤਰੀਆਂ ਨੂੰ ਤਿੰਨ ਮੁਫ਼ਤ ਸਲੰਡਰ ਦੇਣ ਦੀ ਮਿਆਦ ਨੂੰ ਤਿੰਨ ਮਹੀਨੇ ਲਈ ਵਧਾ ਦਿਤਾ ਗਿਆ ਹੈ।

PM Narendra ModiPM Narendra Modi

ਜਾਵੜੇਕਰ ਨੇ ਦਸਿਆ ਕਿ ਸਰਕਾਰ ਨੇ ਜਨਤਕ ਖੇਤਰ ਦੀਆਂ ਤਿੰਨ ਸਾਧਾਰਣ ਬੀਮਾ ਕੰਪਨੀਆਂ ਦੇ ਪੂੰਜੀ ਆਧਾਰ ਨੂੰ ਮਜ਼ਬੂਤ ਕਰਨ ਅਤੇ ਉਸ ਨੂੰ ਹੋਰ ਸਥਿਰ ਬਣਾਉਣ ਲਈ ਉਸ ਵਿਚ 12450 ਕਰੋੜ ਰੁਪਏ ਦੀ ਪੂੰਜੀ ਪਾਉਣ ਦੀ ਪ੍ਰਵਾਨਗੀ ਦਿਤੀ ਹੈ। ਦਾ ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਿਡ, ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਟਿਡ ਅਤੇ ਯੂਨਾਈਟਿਡ ਇੰਡੀਆ ਇਸ਼ੋਰੈਂਸ ਕੰਪਨੀ ਲਿਮਟਿਡ ਨੂੰ ਵਾਧੂ ਪੂੰਜੀ ਉਪਲਭਧ ਕਰਾਈ ਜਾਵੇਗੀ।

P.M Narinder modiP.M Narinder modi

ਇਸ ਰਕਮ ਵਿਚ ਇਨ੍ਹਾਂ ਕੰਪਨੀਆਂ ਵਿਚ 2019-20 ਵਿਚ ਪਾਈ ਗਈ 2500 ਕਰੋੜ ਰੁਪਏ ਦੀ ਰਕਮ ਵੀ ਸ਼ਾਮਲ ਹੈ। 3475 ਕਰੋੜ ਰੁਪਏ ਦੀ ਰਕਮ ਤੁਰਤ ਜਾਰੀ ਕੀਤੀ ਜਾਵੇਗੀ ਜਦਕਿ ਬਾਕੀ 6475 ਕਰੋੜ ਰੁਪਏ ਬਾਅਦ ਵਿਚ ਪਾਏ ਜਾਣਗੇ। ਇਸ ਤੋਂ ਇਲਾਵਾ ਵਜ਼ਾਰਤ ਨੇ ਇਨ੍ਹਾਂ ਕੰਪਨੀਆਂ ਦੀ ਸ਼ੇਅਰ ਪੂੰਜੀ ਵੀ ਵਧਾਉਣ ਦੀ ਪ੍ਰਵਾਨਗੀ ਦਿਤੀ ਹੈ। ਬੁਲਾਰੇ ਮੁਤਾਬਕ ਮੌਜੂਦਾ ਹਾਲਾਤ ਨੂੰ ਵੇਖਦਿਆਂ ਕੰਪਨੀਆਂ ਦੇ ਰਲੇਵੇਂ ਦੀ ਕਵਾਇਦ ਨੂੰ ਫ਼ਿਲਹਾਲ ਅੱਗੇ ਪਾ ਦਿਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement