
ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਕੋਰੋਨਾ ਕਾਲ ਵਿਚ ਇਸ ਮਹਿੰਗਾਈ ਨਾਲ ਆਮ ਆਦਮੀ ਦੀ ਜੇਬ ’ਤੇ ਸਿੱਧਾ ਅਸਰ ਹੋ ਰਿਹਾ ਹੈ।
ਨਵੀਂ ਦਿੱਲੀ: ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol Diesel Price) ਅਸਮਾਨ ਛੂਹ ਰਹੀਆਂ ਹਨ। ਕੋਰੋਨਾ ਕਾਲ ਵਿਚ ਇਸ ਮਹਿੰਗਾਈ ਨਾਲ ਆਮ ਆਦਮੀ ਦੀ ਜੇਬ ’ਤੇ ਸਿੱਧਾ ਅਸਰ ਹੋ ਰਿਹਾ ਹੈ। ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਕੰਪੋਸਡ ਨੈਚੂਰਲ ਗੈਸ ਅਤੇ ਪਾਈਪਡ ਨੈਚੂਰਲ ਗੈਸ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਆਈਜੀਐਲ ਨੇ ਸੀਐਨਜੀ ਤੇ ਪੀਐਨਜੀ ਦੀਆਂ ਕੀਮਤਾਂ (CNG PNG Prices Hike) ਵਿਚ ਵਾਧਾ ਕੀਤਾ ਹੈ।
CNG PNG Prices Hike in Delhi and Nodia
ਹੋਰ ਪੜ੍ਹੋ: ਜਬਰ ਜਨਾਹ ਮਾਮਲਾ: ਸਿਮਰਜੀਤ ਬੈਂਸ ਖਿਲਾਫ਼ ਕੇਸ ਦਰਜ ਕਰਨ ਦੇ ਆਦੇਸ਼, ਮੰਗਵਾਈ FIR ਦੀ ਕਾਪੀ
ਰਾਜਧਾਨੀ ਵਿਚ ਅੱਜ ਤੋਂ ਸੀਐਨਜੀ (CNG Prices Today) 43.40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 44.30 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਨੋਇਡਾ ਅਤੇ ਗਾਜ਼ੀਆਬਾਦ ਵਿਚ ਪ੍ਰਤੀ ਕਿਲੋ ਸੀਐਨਜੀ ਦੀ ਕੀਮਤ 49.08 ਰੁਪਏ ਤੋਂ ਵਧ ਕੇ 49.98 ਰੁਪਏ ਕਰ ਦਿੱਤੀ ਗਈ ਹੈ।
CNG
ਹੋਰ ਪੜ੍ਹੋ: ਨਰਿੰਦਰ ਮੋਦੀ ਕੈਬਨਿਟ ਵਿਸਤਾਰ: ਕਿਸ ਮੰਤਰੀ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ, ਦੇਖੋ ਪੂਰੀ ਸੂਚੀ
ਇਸ ਤੋਂ ਇਲਾਵਾ ਕੰਪਨੀ ਨੇ ਪੀਐਨਜੀ ਦੀਆਂ ਕੀਮਤਾਂ (PNG Price Hike) ਵਿਚ ਵਾਧਾ ਕੀਤਾ ਹੈ। ਕੰਪਨੀ ਨੇ ਅਪਣੀ ਵੈੱਬਸਾਈਟ ਵਿਚ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਵਿਚ ਘਰੇਲੂ ਉਦਯੋਗ ਲਈ ਪੀਐਨਜੀ (PNG Prices Today) ਦੀ ਕੀਮਤ ਹੁਣ 29.66 ਰੁਪਏ ਪ੍ਰਤੀ ਐਸਸੀਐਮ ਹੋਵੇਗੀ ਜਦਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿਚ ਇਸ ਦੀ ਕੀਮਤ 29.61 ਰੁਪਏ ਪ੍ਰਤੀ ਐਸਸੀਐਮ ਹੋਵੇਗੀ।
CNG PNG Prices Hike in Delhi and Nodia
ਹੋਰ ਪੜ੍ਹੋ: ਬਰਗਾੜੀ ਇਨਸਾਫ਼ ਮੋਰਚੇ ਦੇ ਚੌਥੇ ਦਿਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪੰਜ ਸਿੰਘਾਂ ਦੀ ਹੋਈ ਗ੍ਰਿਫ਼ਤਾਰੀ
ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਤੇਜ਼ੀ ਦਰਜ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਅੱਜ ਪੈਟਰੋਲ 35 ਪੈਸੇ ਅਤੇ ਡੀਜ਼ਲ 9 ਪੈਸੇ ਮਹਿੰਗਾ ਕੀਤਾ ਹੈ। ਇਸ ਦੇ ਨਾਲ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਅਪਣੇ ਉੱਚ ਪੱਧਰ ’ਤੇ ਪਹੁੰਚ ਗਈਆਂ ਹਨ। ਦਿੱਲੀ ਵਿਚ ਪੈਟਰੋਲ 100.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।