
ਕੇਂਦਰੀ ਮੰਤਰੀ ਮੰਡਲ ‘ਚ ਹੋਏ ਬਦਲਾਅ ਤੋਂ ਬਾਅਦ ਅੱਜ ਕਈ ਨਵੇਂ ਨਿਯੁਕਤ ਕੀਤੇ ਮੰਤਰੀਆਂ ਨੇ ਆਪਣਾ ਅਹੁਦਾ ਸੰਭਾਲਿਆ।
ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ‘ਚ ਹੋਏ ਬਦਲਾਅ ਤੋਂ ਬਾਅਦ ਅੱਜ ਕਈ ਨਵੇਂ ਨਿਯੁਕਤ ਕੀਤੇ ਮੰਤਰੀਆਂ ਨੇ ਆਪਣਾ ਅਹੁਦਾ ਸੰਭਾਲਿਆ। ਇਨ੍ਹਾਂ ਵਿਚ ਨਵੇਂ ਸਿਹਤ ਮੰਤਰੀ ਮਨਸੁਖ ਮੰਡਾਵੀਆ, ਨਵੇਂ ਰੇਲਵੇ ਅਤੇ ਆਈ.ਟੀ. ਮੰਤਰੀ ਅਸ਼ਵਨੀ ਵੈਸ਼ਨਵ, ਨਵੇਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਸਮੇਤ ਹੋਰ ਮੰਤਰੀ ਸ਼ਾਮਲ ਹੋਏ।
ਇਹ ਵੀ ਪੜ੍ਹੋ - 3 ਦੋਸਤਾਂ ਨੇ ਬੰਜਰ ਜ਼ਮੀਨ 'ਤੇ ਬਣਾਇਆ Eco-Tourism Center, ਹੁਣ ਹੋ ਰਹੀ ਲੱਖਾਂ ਦੀ ਕਮਾਈ
Union Cabinet expansion
ਇਕ ਮੀਡੀਆ ਕੰਪਨੀ ਦੁਆਰਾ ਸਾਂਝੇ ਕੀਤੇ ਗਏ ਵੀਡੀਓ ‘ਚ ਮੰਡਾਵੀਆ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਦਫ਼ਤਰ ‘ਚ ਦਿਖਾਈ ਦਿੱਤੇ। ਉਥੇ ਪਹੁੰਚਣ ’ਤੇ ਅਧਿਕਾਰੀਆਂ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਮੰਡਵੀਆ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਪੂਜਾ ਕੀਤੀ। ਪੀਐਮ ਮੋਦੀ ਨੇ ਮੰਡਾਵੀਆ ਨੂੰ ਰਸਾਇਣ ਅਤੇ ਖਾਦ ਮੰਤਰਾਲੇ ਦੀ ਜ਼ਿੰਮੇਵਾਰੀ ਵੀ ਸੌਂਪੀ ਹੈ।
ਇਹ ਵੀ ਪੜ੍ਹੋ- ਸਿਹਤ ਮੰਤਰੀ ਬਦਲਣ 'ਤੇ ਰਾਹੁਲ ਗਾਂਧੀ ਦਾ ਤੰਜ਼, 'ਮਤਲਬ ਹੁਣ ਵੈਕਸੀਨ ਦੀ ਕਮੀ ਨਹੀਂ ਹੋਵੇਗੀ?'
PHOTO
ਮੀਡੀਆ ਕੰਪਨੀ ਦੁਆਰਾ ਸਾਂਝੀ ਕੀਤੀ ਗਈ ਇਕ ਹੋਰ ਵੀਡੀਓ ਵਿਚ ਨਵੇਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਦਿੱਲੀ ਵਿਖੇ ਆਪਣੇ ਦਫ਼ਤਰ ਵਿਚ ਬੈਠੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਦੇਖਿਆ ਗਿਆ ਹੈ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਟਵੀਟ ਕੀਤਾ ਕਿ, “ਅੱਜ ਰੇਲਵੇ ਮੰਤਰੀ ਦਾ ਅਹੁਦਾ ਸੰਭਾਲਿਆ। ਮੈਂ ਇਕ ਵਾਰ ਫਿਰ ਦਿਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੈਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਾ ਹਾਂ।”
ਹੋਰ ਪੜ੍ਹੋ: RBI ਨੇ ਲਗਾਇਆ 14 ਬੈਂਕਾਂ ਨੂੰ ਕਰੋੜਾਂ ਦਾ ਜੁਰਮਾਨਾ, ਲੱਗਾ ਨਿਯਮਾਂ ਦੀ ਉਲੰਘਣਾਂ ਦਾ ਆਰੋਪ
PHOTO
ਨਵੇਂ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਵੀ ਰਵੀ ਸ਼ੰਕਰ ਪ੍ਰਸਾਦ ਦੀ ਥਾਂ ਆਪਣਾ ਅਹੁਦਾ ਸੰਭਾਲ ਲਿਆ ਹੈ। ਰਿਜਿਜੂ ਨੂੰ ਰਾਜ ਮੰਤਰੀ ਤੋਂ ਕੈਬਨਿਟ ਮੰਤਰੀ ਵਜੋਂ ਤਰੱਕੀ ਦੱਤੀ ਗਈ। ਇਸ ਤੋਂ ਪਹਿਲਾਂ ਉਹ ਯੁਵਾ ਮਾਮਲੇ ਅਤੇ ਖੇਡ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ ਕੇਂਦਰੀ ਜੰਗਲਾਤ ਅਤੇ ਵਾਤਾਵਰਣ ਮੰਤਰੀ ਭੁਪੇਂਦਰ ਯਾਦਵ ਨੇ ਵੀ ਆਪਣਾ ਅਹੁਦਾ ਸੰਭਾਲਿਆ। ਦਫ਼ਤਰ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਨੇ ਪਾਰਟੀ ਪ੍ਰਧਾਨ ਜੇ ਪੀ ਨੱਡਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਅਨੁਰਾਗ ਠਾਕੁਰ ਸਣੇ ਹੋਰ ਕਈ ਮੰਤਰੀਆਂ ਨੇ ਵੀ ਆਪਣਾ ਅਹੁਦਾ ਸੰਭਾਲਿਆ।