Mumbai Rain News: ਮੁੰਬਈ ਵਿਚ ਭਾਰੀ ਮੀਂਹ ਨੇ ਮਚਾਈ ਤਬਾਹੀ, ਸਕੂਲ-ਕਾਲਜ ਕੀਤੇ ਬੰਦ, ਰੇਲ ਗੱਡੀਆਂ ਵੀ ਕੀਤੀਆਂ ਰੱਦ
Published : Jul 8, 2024, 10:27 am IST
Updated : Jul 8, 2024, 10:35 am IST
SHARE ARTICLE
Mumbai Rain News in punjabi
Mumbai Rain News in punjabi

Mumbai Rain News: ਚਾਰਧਾਮ 'ਚ ਫਸੇ 6 ਹਜ਼ਾਰ ਸ਼ਰਧਾਲੂ; 11 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ

Mumbai Rain News in punjabi : ਦੇਸ਼ ਵਿਚ ਭਾਰੀ ਬਾਰਸ਼ ਜਾਰੀ ਹੈ। ਮੌਸਮ ਵਿਭਾਗ ਨੇ ਅੱਜ 11 ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਰਾਤ 1 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਛੇ ਘੰਟਿਆਂ ਵਿਚ ਮੁੰਬਈ ਵਿਚ 300 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਕੁਝ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ।

ਇਹ ਵੀ ਪੜ੍ਹੋ: Bathinda News: ਬਠਿੰਡਾ ਵਿਚ ਵੱਡੀ ਵਾਰਦਾਤ, ਸ਼ਰੇਆਮ ਹਥਿਆਰਾਂ ਨਾਲ ਵੱਢਿਆ ਨੌਜਵਾਨ, ਵੇਖਦੇ ਰਹਿ ਗਏ ਲੋਕ

ਰੇਲਵੇ ਨੇ ਦੱਸਿਆ ਕਿ ਪਟੜੀਆਂ 'ਤੇ ਪਾਣੀ ਭਰ ਜਾਣ ਕਾਰਨ ਮੁੰਬਈ ਡਿਵੀਜ਼ਨ ਦੀਆਂ 5 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੁਝ ਲੋਕਲ ਟਰੇਨਾਂ ਵੀ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਮੁੰਬਈ ਵਿੱਚ ਬੀਐਮਸੀ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: Punjab News: ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਖਾਲਿਸਤਾਨੀ ਅਤਿਵਾਦੀ ਹਥਿਆਰਾਂ ਸਮੇਤ ਕੀਤਾ ਗ੍ਰਿਫਤਾ

ਦੂਜੇ ਪਾਸੇ ਉੱਤਰਾਖੰਡ ਵਿਚ ਪਿਛਲੇ 4 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਅਤੇ ਬਦਰੀਨਾਥ ਹਾਈਵੇਅ ਸਮੇਤ 115 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਕਈ ਸੜਕਾਂ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈਆਂ । ਇਸ ਤੋਂ ਬਾਅਦ ਚਾਰਧਾਮ ਯਾਤਰਾ ਨੂੰ ਰੋਕ ਦਿੱਤਾ ਗਿਆ। ਇਸ ਕਾਰਨ 6 ਹਜ਼ਾਰ ਸ਼ਰਧਾਲੂ ਵੱਖ-ਵੱਖ ਥਾਵਾਂ 'ਤੇ ਫਸੇ ਹੋਏ ਹਨ। ਗੰਗਾ, ਅਲਕਨੰਦਾ, ਭਾਗੀਰਥੀ ਸਮੇਤ ਕਈ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਦੇ ਅਨੁਸਾਰ, ਉੱਤਰਾਖੰਡ ਵਿੱਚ 1 ਜੂਨ ਤੋਂ ਹੁਣ ਤੱਕ 276.8 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਆਮ ਕੋਟਾ 259 ਮਿਲੀਮੀਟਰ ਹੈ। ਪੂਰੇ ਮਾਨਸੂਨ ਸੀਜ਼ਨ ਦੌਰਾਨ ਉੱਤਰਾਖੰਡ ਵਿੱਚ 1162.2 ਮਿਲੀਮੀਟਰ ਦੀ ਔਸਤ ਬਾਰਿਸ਼ ਨੂੰ ਆਮ ਮਾਨਸੂਨ ਮੰਨਿਆ ਜਾਂਦਾ ਹੈ।
 

​(For more Punjabi news apart from Mumbai Rain News in punjabi  , stay tuned to Rozana Spokesman

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement