ਖ਼ਬਰਾਂ |

ਤਾਜ਼ਾ |

ਨਵੀਂ ਦਿੱਲੀ ਦੇ ਰੋਹਿਣੀ ਵਿਖੇ ਸੈਕਟਰ 16 ’ਚ ਡਿੱਗੀ ਬਿਲਡਿੰਗ
Published : Jul 8, 2026, 6:04 pm IST
Updated : Jul 8, 2026, 6:04 pm IST
SHARE ARTICLE
Building collapses in Sector 16, Rohini, New Delhi
Building collapses in Sector 16, Rohini, New Delhi

ਮਲਬੇ ’ਚ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ, ਦਿੱਲੀ ਫਾਇਰ ਸਰਵਿਸ ਅਤੇ ਹੋਰ ਬਚਾਅ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਰੋਹਿਣੀ ਤੋਂ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰੋਹਿਣੀ ਸੈਕਟਰ 16 ਵਿੱਚ ਇੱਕ ਇਮਾਰਤ ਡਿੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਪੁਰਾਣੀ ਸੀ ਅਤੇ ਮੀਂਹ ਕਾਰਨ ਇਹ ਹਾਦਸਾ ਵਾਪਰਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਦੇ ਮਲਬੇ ਹੇਠ ਕੁਝ ਲੋਕ ਦੱਬੇ ਹੋ ਸਕਦੇ ਹਨ। ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਭੇਜੀਆਂ ਗਈਆਂ ਹਨ। ਫਸੇ ਹੋਏ ਲੋਕਾਂ ਨੂੰ ਬਾਹਰ ਕੱਢਣ ਲਈ ਰੈਸਕਿਊ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਦਿੱਲੀ ਵਿੱਚ ਬੁੱਧਵਾਰ ਸ਼ਾਮ ਨੂੰ ਹੋਈ ਤੇਜ਼ ਬਾਰਸ਼ ਦਰਮਿਆਨ ਰੋਹਿਣੀ ਇਲਾਕੇ ਵਿੱਚ ਇੱਕ ਮਕਾਨ ਡਿੱਗਣ ਕਾਰਨ ਭਗਦੜ ਮਚ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਦਿੱਲੀ ਫਾਇਰ ਸਰਵਿਸ ਅਤੇ ਹੋਰ ਬਚਾਅ ਏਜੰਸੀਆਂ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਲਬੇ ਦੇ ਹੇਠਾਂ ਕੁਝ ਲੋਕ ਫਸੇ ਹੋ ਸਕਦੇ ਹਨ। ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜੰਗੀ ਪੱਧਰ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਮੁਤਾਬਕ, ਘਟਨਾ ਦੀ ਸੂਚਨਾ ਬੁੱਧਵਾਰ ਸ਼ਾਮ ਕਰੀਬ 4:20 ਵਜੇ ਮਿਲੀ। ਦੱਸਿਆ ਗਿਆ ਕਿ ਇਹ ਹਾਦਸਾ ਰੋਹਿਣੀ ਸੈਕਟਰ-16 ਵਿੱਚ ਐਮ.ਸੀ.ਡੀ. (MCD) ਸਕੂਲ ਦੇ ਕੋਲ ਵਾਪਰਿਆ, ਜਿੱਥੇ ਅਚਾਨਕ ਇੱਕ ਮਕਾਨ ਢਹਿ-ਢੇਰੀ ਹੋ ਕੇ ਡਿੱਗ ਗਿਆ। ਸੂਚਨਾ ਮਿਲਦੇ ਹੀ ਦਿੱਲੀ ਫਾਇਰ ਸਰਵਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਰੈਸਕਿਊ ਟੀਮਾਂ ਨੂੰ ਮੌਕੇ 'ਤੇ ਰਵਾਨਾ ਕੀਤਾ। ਬਚਾਅ ਕਰਮੀ ਮਲਬਾ ਹਟਾ ਕੇ ਅੰਦਰ ਫਸੇ ਲੋਕਾਂ ਦੀ ਭਾਲ ਵਿੱਚ ਜੁਟੇ ਹੋਏ ਹਨ। ਇਹਤਿਆਤ ਵਜੋਂ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸੁਰੱਖਿਅਤ ਕਰਵਾਇਆ ਗਿਆ ਹੈ, ਤਾਂ ਜੋ ਰਾਹਤ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement