
ਇਸ ਯੋਜਨਾ ਦੇ ਤਹਿਤ 1.38 ਲੱਖ ਕਰੋੜ ਰੁਪਏ ਤੋਂ ਵੱਧ ਦੀ ਸਨਮਾਨ ਰਾਸ਼ੀ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਜਾ ਚੁੱਕੀ ਹੈ
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਯਾਨੀ ਕੱਲ੍ਹ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ' ਦੇ ਤਹਿਤ ਵਿੱਤੀ ਲਾਭਾਂ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਦਫਤਰ (ਪੀਐਮਓ) ਦੇ ਅਨੁਸਾਰ ਇਸ ਦੇ ਜ਼ਰੀਏ 9.75 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 19,500 ਕਰੋੜ ਤੋਂ ਜ਼ਿਆਦਾ ਦੀ ਰਾਸ਼ੀ ਭੁਗਤਾਨ ਕੀਤਾ ਜਾਵੇਗਾ।
Pradhan Mantri Kisan Samman Nidhi Scheme
ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ ਪ੍ਰਤੀ ਸਾਲ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਅਤੇ ਇਹ ਵਿੱਤੀ ਲਾਭ ਹਰ ਚਾਰ ਮਹੀਨਿਆਂ ਵਿਚ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਦਿੱਤਾ ਜਾਂਦਾ ਹੈ।
Pradhan Mantri Kisan Samman Nidhi Scheme
ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤਾ ਜਾਂਦਾ ਹੈ। ਪੀਐਮ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ 1.38 ਲੱਖ ਕਰੋੜ ਰੁਪਏ ਤੋਂ ਵੱਧ ਦੀ ਸਨਮਾਨ ਰਾਸ਼ੀ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਜਾ ਚੁੱਕੀ ਹੈ। ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਇਸ ਪ੍ਰੋਗਰਾਮ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ।