
ਜਗਤਾਰ ਸਿੰਘ ਜੱਗੀ ਜੌਹਲ 2017 ਤੋਂ ਤਿਹਾੜ ਜੇਲ੍ਹ ਵਿਚ ਬੰਦ ਹੈ।
ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ (ਐਸਸੀਆਈ) ਨੇ ਅੱਜ ਬ੍ਰਿਟਿਸ਼ ਦੇ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਦੀ ਜ਼ਮਾਨਤ ਵਿਰੁੱਧ ਭਾਰਤ ਦੀ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਜਗਤਾਰ ਸਿੰਘ ਦੇ ਬਚਾਅ ਪੱਖ ਦੇ ਵਕੀਲ ਅਤੇ ਪੰਜਾਬ ਲਾਇਰਜ਼ ਦੇ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ NIA ਨੇ ਕੇਸ ਨੰਬਰ RC/24/2017/NIA ਵਿਚ ਜਗਤਾਰ ਸਿੰਘ ਜੱਗੀ ਜੌਹਲ ਦੀ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਕੇਰਲਾ ਹਾਈਕੋਰਟ ਦੇ ਸੇਵਾਮੁਕਤ ਜਸਟਿਸ, ਸੀਨੀਅਰ ਐਡਵੋਕੇਟ ਆਰ. ਬਸੰਤ ਦੁਆਰਾ ਭਾਰਤ ਦੀ ਸੁਪਰੀਮ ਕੋਰਟ ਵਿਚ ਜਗਤਾਰ ਸਿੰਘ ਜੱਗੀ ਵੱਲੋਂ ਇਸ ਕੇਸ ਦੀ ਦਲੀਲ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਜੱਗੀ ਜੌਹਲ 2017 ਤੋਂ ਤਿਹਾੜ ਜੇਲ੍ਹ ਵਿਚ ਬੰਦ ਹੈ।