
ਉੱਜਵਲਾ ਯੋਜਨਾ ਲਈ 12060 ਕਰੋੜ ਦੇ ਵਾਧੂ ਬਜਟ ਨੂੰ ਪ੍ਰਵਾਨਗੀ
ਨਵੀਂ ਦਿੱਲੀ: ਕੇਂਦਰੀ ਕੈਬਨਿਟ ਵਿੱਚ ਮੋਦੀ ਸਰਕਾਰ ਨੇ ਪੰਜ ਵੱਡੇ ਫੈਸਲੇ ਲਏ ਹਨ। ਸਰਕਾਰ ਨੇ ਉੱਜਵਲਾ ਯੋਜਨਾ ਲਈ 12060 ਕਰੋੜ ਰੁਪਏ ਦੇ ਵਾਧੂ ਬਜਟ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ 10 ਕਰੋੜ 33 ਲੱਖ ਲੋਕਾਂ ਨੂੰ ਲਾਭ ਹੋਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਕਿਫਾਇਤੀ LPG ਸਿਲੰਡਰਾਂ ਲਈ 30 ਹਜ਼ਾਰ ਕਰੋੜ ਰੁਪਏ ਦਾ ਵਾਧੂ ਬਜਟ ਰੱਖਿਆ ਹੈ। ਕੇਂਦਰ ਸਰਕਾਰ ਨੇ ਰੱਖੜੀ ‘ਤੇ ਆਮ ਜਨਤਾ ਦੇ ਨਾਲ-ਨਾਲ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਮੋਦੀ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਬਾਕੀ ਫੈਸਲਿਆਂ ਵਿੱਚ, ਤਕਨੀਕੀ ਸਿੱਖਿਆ, ਅਸਾਮ ਅਤੇ ਤ੍ਰਿਪੁਰਾ ਦੇ ਵਿਕਾਸ, ਮਾਰਕਨਮ – ਪੁਡੂਚੇਰੀ 4 ਲੇਨ ਹਾਈਵੇਅ ਲਈ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਤਕਨੀਕੀ ਸਿੱਖਿਆ ਸੰਸਥਾਵਾਂ ਲਈ 4200 ਕਰੋੜ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ, ਅਸਾਮ ਅਤੇ ਤ੍ਰਿਪੁਰਾ ਦੇ ਵਿਕਾਸ ਲਈ ਵਿਸ਼ੇਸ਼ ਵਿਕਾਸ ਫੰਡ ਵਜੋਂ 4250 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਮਰੱਕਨਮ – ਪੁਡੂਚੇਰੀ 4 ਲੇਨ ਹਾਈਵੇਅ ਲਈ 2157 ਕਰੋੜ ਦੀ ਰਕਮ ਨੂੰ ਵੀ ਮਨਜ਼ੂਰੀ ਦਿੱਤੀ ਹੈ।
ਕੇਂਦਰੀ ਕੈਬਨਿਟ ਦੇ ਅਹਿਮ ਫ਼ੈਸਲੇ
ਉੱਜਵਲਾ ਯੋਜਨਾ ਲਈ 12060 ਕਰੋੜ ਦੇ ਵਾਧੂ ਬਜਟ ਦੇ ਪ੍ਰਸਤਾਵ ਨੂੰ ਪ੍ਰਵਾਨਗੀ।
ਕਿਫਾਇਤੀ LPG ਸਿਲੰਡਰਾਂ ਲਈ 30 ਹਜ਼ਾਰ ਕਰੋੜ ਦਾ ਵਾਧੂ ਬਜਟ।
ਤਕਨੀਕੀ ਸਿੱਖਿਆ ਸੰਸਥਾਵਾਂ ਲਈ ਕੈਬਨਿਟ ਮੀਟਿੰਗ ਵਿੱਚ 4200 ਕਰੋੜ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ।
ਅਸਾਮ ਅਤੇ ਤ੍ਰਿਪੁਰਾ ਦੇ ਵਿਕਾਸ ਲਈ ਵਿਸ਼ੇਸ਼ ਵਿਕਾਸ ਫੰਡ ਵਜੋਂ 4250 ਕਰੋੜ ਦੀ ਮਨਜ਼ੂਰੀ ਦਿੱਤੀ ਗਈ।
ਮਰਕੱਨਮ – ਪੁਡੂਚੇਰੀ 4 ਲੇਨ ਹਾਈਵੇਅ ਲਈ 2157 ਕਰੋੜ ਦੀ ਰਕਮ ਨੂੰ ਮਨਜ਼ੂਰੀ ਦਿੱਤੀ ਗਈ।