ਖੇਤੀਬਾੜੀ ਮੰਤਰੀ ਦਾ ਬਿਆਨ, ‘ਕੁਝ ਲੋਕ MSP ਸਬੰਧੀ ਫੈਲਾਅ ਰਹੇ ਗਲਤ ਜਾਣਕਾਰੀ’
Published : Sep 8, 2021, 5:33 pm IST
Updated : Sep 8, 2021, 5:33 pm IST
SHARE ARTICLE
Agriculture Minister Narendra Singh Tomar
Agriculture Minister Narendra Singh Tomar

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕੇਂਦਰ ਸਰਕਾਰ ਨੇ ਹਾੜੀ ਦੀਆਂ ਛੇ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕੇਂਦਰ ਸਰਕਾਰ ਨੇ ਹਾੜੀ ਦੀਆਂ ਛੇ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਹੈ। ਇਸ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੁਝ ਲੋਕ ਐਮਐਸਪੀ ਸਬੰਧੀ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਬਾਅਦ ਵੀ ਐਮਐੱਸਪੀ 'ਤੇ ਫ਼ਸਲਾਂ ਦੀ ਖ਼ਰੀਦ ਜਾਰੀ ਹੈ।

FarmersFarmers Protest

ਹੋਰ ਪੜ੍ਹੋ: ਪੰਜਾਬ ਰੋਡਵੇਜ਼ ਤੇ PRTC ਮੁਲਾਜ਼ਮਾਂ ਦਾ ਐਲਾਨ, ਭਲਕੇ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੁਝ ਲੋਕ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ MSP ਰੋਕ ਦਿੱਤਾ ਜਾਵੇਗਾ। ਇਸ ਦੇ ਉਲਟ ਖੇਤੀਬਾੜੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਐਮਐੱਸਪੀ 'ਤੇ ਫ਼ਸਲਾਂ ਦੀ ਖ਼ਰੀਦ ਅਤੇ ਐਮਐੱਸਪੀ ਦੀ ਦਰ ਲਗਾਤਾਰ ਵੱਧ ਰਹੀ ਹੈ।

Agriculture Minister Narendra Singh TomarAgriculture Minister Narendra Singh Tomar

ਹੋਰ ਪੜ੍ਹੋ: ਬਟਾਲਾ ਤੋਂ ਬਾਅਦ ਹੁਣ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ, ਸੋਮ ਪ੍ਰਕਾਸ਼ ਨੇ ਕੈਪਟਨ ਨੂੰ ਲਿਖਿਆ ਪੱਤਰ

ਦੱਸ ਦਈਏ ਕਿ ਕੇਂਦਰੀ ਮੰਤਰੀ ਮੰਡਲ ਨੇ 2022-23 ਦੇ ਮਾਰਕੀਟਿੰਗ ਸੀਜ਼ਨ ਲਈ ਹਾੜ੍ਹੀ ਦੀਆਂ ਫ਼ਸਲਾਂ ਦੀ ਐਮਐੱਸਪੀ ਨੂੰ ਵਧਾ ਦਿੱਤਾ ਹੈ। ਮੰਤਰੀ ਮੰਡਲ ਨੇ ਗੰਨਾ ਕਿਸਾਨਾਂ ਲਈ 290 ਰੁਪਏ ਪ੍ਰਤੀ ਕੁਇੰਟਲ ਦੇ ਮੁੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਕੀਮਤ ਹੈ। ਇਸ ਤੋਂ ਇਲਾਵਾ ਕਣਕ ਦਾ ਐਮਐਸਪੀ 1975 ਰੁਪਏ ਤੋਂ ਵਧ ਕੇ 2015 ਰੁਪਏ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement