ਪੰਜਾਬ ਵਿਧਾਨ ਸਭਾ ਚੋਣਾਂ 2022: BJP ਨੇ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਨੂੰ ਬਣਾਇਆ ਚੋਣ ਇੰਚਾਰਜ
Published : Sep 8, 2021, 2:23 pm IST
Updated : Sep 8, 2021, 2:23 pm IST
SHARE ARTICLE
Gajendra Singh Shekhawat
Gajendra Singh Shekhawat

ਪਾਰਟੀ ਨੇ ਅੱਜ ਪੰਜ ਚੋਣ ਸੂਬਿਆਂ ਲਈ ਆਪਣੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ।

 

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (BJP) ਨੇ 2022 ਵਿਚ ਹੋਣ ਵਾਲੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਅੱਜ ਪੰਜ ਚੋਣ ਸੂਬਿਆਂ ਲਈ ਆਪਣੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਲਈ ਸੂਚੀ ਵੀ ਜਾਰੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ (Gajendra Singh Shekhawat) ਨੂੰ 2022 ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections 2022) ਲਈ ਪਾਰਟੀ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਹੋਰ ਪੜ੍ਹੋ: ਔਰਤਾਂ 'ਤੇ ਅੱਤਿਆਚਾਰ ਦੇ ਮਾਮਲਿਆਂ ਵਿਚ 46% ਦਾ ਵਾਧਾ, ਅੱਧੇ ਤੋਂ ਜ਼ਿਆਦਾ ਮਾਮਲੇ BJP ਸ਼ਾਸਤ UP ਤੋਂ

BJPBJP

ਪਾਰਟੀ ਨੇ ਕੇਂਦਰੀ ਮੰਤਰੀ ਮੈਂਬਰ ਹਰਦੀਪ ਸਿੰਘ ਪੁਰੀ ਅਤੇ ਮੀਨਾਕਸ਼ੀ ਲੇਖੀ ਦੇ ਨਾਲ ਸੰਸਦ ਵਿਨੋਦ ਚਾਵੜਾ ਨੂੰ ਵਿਧਾਨ ਸਭਾ ਚੋਣਾਂ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਅਗਲੇ ਸਾਲ ਪੰਜਾਬ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਵਿਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ।

ਹੋਰ ਪੜ੍ਹੋ: ਕਰਨਾਲ ਕਿਸਾਨ ਮਹਾਂਪੰਚਾਇਤ: ਅੱਜ ਵੀ ਬੰਦ ਰਹਿਣਗੀਆਂ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ

Hardeep Singh PuriHardeep Singh Puri

ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਗੋਆ ਚੋਣਾਂ ਲਈ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੂੰ ਮਣੀਪੁਰ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਨਿਯੁਕਤ (Appointed as In charge) ਕੀਤਾ ਹੈ।

 ਹੋਰ ਵੀ ਪੜ੍ਹੋ: ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਦੇ ਪਿਤਾ ਗ੍ਰਿਫਤਾਰ, ਅਦਾਲਤ ਨੇ 15 ਦਿਨਾਂ ਲਈ ਭੇਜਿਆ ਜੇਲ੍ਹ

Farmers ProtestFarmers Protest

ਭਾਜਪਾ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ (Agriculture Laws) ਵਿਰੁੱਧ ਕਿਸਾਨਾਂ ਦੇ ਵਿਰੋਧ ਦਾ ਸਭ ਤੋਂ ਵੱਧ ਸਾਹਮਣਾ ਪੰਜਾਬ ਵਿਚ ਕਰਨਾ ਪੈ ਰਿਹਾ ਹੈ। ਭਾਜਪਾ ਪੰਜਾਬ ਵਿਚ ਇਕ ਮਜ਼ਬੂਤ ਤਾਕਤ ਵਜੋਂ ਉੱਭਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਵਿਚ ਸੱਤਾਧਾਰੀ ਕਾਂਗਰਸ, ਆਮ ਆਦਮੀ ਪਾਰਟੀ (AAP) ਅਤੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਅਤੇ ਭਾਜਪਾ ਵਿਚਕਾਰ ਮੁਕਾਬਲਾ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement