
ਹਰਿਆਣਾ ਦੇ ਕਰਨਾਲ ਵਿਚ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਕਰੀਬ 3 ਘੰਟੇ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ ਹੈ।
ਕਰਨਾਲ: ਹਰਿਆਣਾ ਦੇ ਕਰਨਾਲ ਵਿਚ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਕਰੀਬ 3 ਘੰਟੇ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ ਹੈ। ਗੱਲਬਾਤ ਦੌਰਾਨ ਦੋਵੇਂ ਧਿਰਾਂ ਵਿਚਾਲੇ ਸਹਿਮਤੀ ਨਹੀਂ ਬਣ ਸਕੀ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ ਅਤੇ ਰਾਕੇਸ਼ ਟਿਕੈਤ ਸਣੇ 11 ਕਿਸਾਨ ਆਗੂ ਮੀਟਿੰਗ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ।
Karnal Mini Secretariat Gherao
ਹੋਰ ਪੜ੍ਹੋ: ਖੇਤੀਬਾੜੀ ਮੰਤਰੀ ਦਾ ਬਿਆਨ, ‘ਕੁਝ ਲੋਕ MSP ਸਬੰਧੀ ਫੈਲਾਅ ਰਹੇ ਗਲਤ ਜਾਣਕਾਰੀ’
ਦੱਸ ਦਈਏ ਕਿ ਕਿਸਾਨਾਂ ਵੱਲੋਂ ਕਰਨਾਲ ਡੀਸੀ ਨੂੰ ਬਰਖਾਸਤ ਕਰਨ ਦੀ ਮੰਗ ਰੱਖੀ ਸੀ, ਪਰ ਪ੍ਰਸ਼ਾਸਨ ਨੇ ਇਸ ਮੰਗ ਨੂੰ ਸਵਿਕਾਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਕਰਨਾਲ ਵਿਚ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਇਸ ਦੌਰਾਨ ਦੋ ਦੌਰ ਦੀ ਗੱਲਬਾਤ ਹੋਈ। ਪਹਿਲੇ ਦੌਰ ਦੀ ਗੱਲਬਾਤ ਵਿਚ ਡੀਸੀ-ਐਸਪੀ ਨੇ ਪ੍ਰਸ਼ਾਸਨਿਕ ਟੀਮ ਦੀ ਨੁਮਾਇੰਦਗੀ ਕੀਤੀ ਅਤੇ ਦੂਜੇ ਦੌਰ ਵਿਚ ਰੇਂਜ ਕਮਿਸ਼ਨਰ ਦੀ ਅਗਵਾਈ ਵਿਚ ਪ੍ਰਸ਼ਾਸਨ ਨੇ ਗੱਲਬਾਤ ਕੀਤੀ।
Rakesh Tikait
ਹੋਰ ਪੜ੍ਹੋ: ਪੰਜਾਬ ਰੋਡਵੇਜ਼ ਤੇ PRTC ਮੁਲਾਜ਼ਮਾਂ ਦਾ ਐਲਾਨ, ਭਲਕੇ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ
ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸ਼ਾਸਨਿਕ ਟੀਮ ਨੇ ਆਈਏਐਸ ਆਯੁਸ਼ ਸਿਨਹਾ ਨੂੰ ਬਰਖ਼ਾਸਤ ਕਰਨ ਅਤੇ ਉਹਨਾਂ ਖਿਲਾਫ ਪਰਚਾ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਾਡਾ ਇਕ ਮੋਰਚਾ ਦਿੱਲੀ ਬਾਰਡਰ ਉੱਤੇ ਹੈ ਅਤੇ ਹੁਣ ਦੂਜਾ ਮੋਰਚਾ ਕਰਨਾਲ ਸਕੱਤਰੇਤ ’ਤੇ ਜਾਰੀ ਰਹੇਗਾ।