
22 ਸਾਲਾ ਵਿਦਿਆਰਥਣ ਕਿਸੇ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ
ਨੋਇਡਾ: ਥਾਣਾ ਨੌਲੇਜ ਪਾਰਕ ਖੇਤਰ ਦੇ ਸੈਕਟਰ 151 ਵਿਚ ਸਥਿਤ ਇਕ ਸੁਸਾਇਟੀ ਵਿਚ 22 ਸਾਲਾ ਵਿਦਿਆਰਥਣ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਹੈ। ਥਾਣ ਨੌਲੇਜ ਪਾਰਕ ਦੇ ਇੰਚਾਰਜ ਵਿਨੋਦ ਕੁਮਾਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਿਚ ਰਹਿਣ ਵਾਲੀ 22 ਸਾਲਾ ਵਿਦਿਆਰਥਣ ਕਿਸੇ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ, ਜਿਸ ਦੇ ਚਲਦਿਆਂ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਉਹਨਾਂ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।