
Delhi News: ਮੁਲਜ਼ਮ ਲਗਾਤਾਰ ਪੁਲਿਸ ਨੂੰ ਚਕਮਾ ਦੇ ਰਿਹਾ ਸੀ ਅਦਾਲਤ ਨੇ ਐਲਾਨਿਆ ਸੀ ਭਗੌੜਾ
Delhi Police nab kingpin of newborn trafficking gang from Kolkata News: ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੇ ਐਂਟੀ ਐਕਸਟੌਰਸ਼ਨ-ਕਿਡਨੈਪਿੰਗ ਸੈੱਲ (ਏਈਕੇਸੀ) ਦੀ ਟੀਮ ਨੇ ਰਾਜਧਾਨੀ ਵਿਚ ਨਵਜੰਮੇ ਬੱਚਿਆਂ ਦੀ ਤਸਕਰੀ ਵਿਚ ਸ਼ਾਮਲ ਇਕ ਸਿੰਡੀਕੇਟ ਦੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸੰਗਰਾਮ ਦਾਸ (38) ਵਾਸੀ ਬੇਗਮਪੁਰ, ਦਿੱਲੀ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੜੀਸਾ ਦਾ ਰਹਿਣ ਵਾਲਾ ਹੈ।
ਕ੍ਰਾਈਮ ਬ੍ਰਾਂਚ ਦੀ ਟੀਮ ਨੇ 1500 ਕਿਲੋਮੀਟਰ ਤੱਕ ਪਿੱਛਾ ਕਰਕੇ ਇਸ ਗਿਰੋਹ ਦੇ ਸਰਗਨਾ ਨੂੰ ਪੱਛਮੀ ਬੰਗਾਲ ਦੇ ਕੋਲਕਾਤਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਇਸ ਗਿਰੋਹ ਦੇ 9 ਮੈਂਬਰਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਸੰਗਰਾਮ ਦਾਸ ਅਤੇ ਉਸ ਦੇ ਸਾਥੀਆਂ ਨੇ ਉੱਤਰੀ ਭਾਰਤ ਵਿੱਚ ਆਪਣਾ ਜਾਲ ਵਿਛਾਇਆ ਹੋਇਆ ਸੀ।
ਕ੍ਰਾਈਮ ਬ੍ਰਾਂਚ ਦੇ ਡੀਸੀਪੀ ਸੰਜੇ ਕੁਮਾਰ ਸੇਨ ਦੇ ਅਨੁਸਾਰ, ਏਈਕੇਸੀ ਟੀਮ ਦੁਆਰਾ ਫੜੇ ਗਏ ਅਪਰਾਧੀ 'ਤੇ 20 ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਮੁਲਜ਼ਮ ਲਗਾਤਾਰ ਪੁਲਿਸ ਨੂੰ ਚਕਮਾ ਦੇ ਰਿਹਾ ਸੀ। ਜਿਸ ਨੂੰ ਅਦਾਲਤ ਨੇ ਭਗੌੜਾ ਵੀ ਐਲਾਨ ਦਿੱਤਾ ਸੀ।
ਡੀਸੀਪੀ ਨੇ ਦੱਸਿਆ ਕਿ 20 ਫਰਵਰੀ ਨੂੰ ਦਿੱਲੀ ਦੇ ਜੈਨ ਨਗਰ ਐਕਸਟੈਂਸ਼ਨ ਦੇ ਬੇਗਮਪੁਰ ਇਲਾਕੇ ਵਿਚ ਰਹਿਣ ਵਾਲੇ ਕੁਝ ਲੋਕਾਂ ਨਾਲ ਨਵਜੰਮੇ ਬੱਚੇ ਦੇਖੇ ਗਏ ਸਨ। ਇਸ ਦੀ ਸੂਚਨਾ ਤੁਰੰਤ ਬੇਗਮਪੁਰ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਨ੍ਹਾਂ ਨਵਜੰਮੇ ਬੱਚਿਆਂ ਨੂੰ ਕਥਿਤ ਤੌਰ 'ਤੇ ਸ਼ੱਕੀ ਹਾਲਾਤ 'ਚ ਅਤੇ ਅਣਗਹਿਲੀ ਦੀ ਹਾਲਤ 'ਚ ਲੋਕਾਂ ਨਾਲ ਦੇਖਿਆ ਗਿਆ।
ਮਾਮਲੇ ਦੀ ਜਾਂਚ ਦੌਰਾਨ ਮਨੁੱਖੀ ਤਸਕਰੀ ਦੇ ਸਬੂਤ ਸਾਹਮਣੇ ਆਏ, ਜਿਸ ਤੋਂ ਬਾਅਦ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਵਿੱਚ 4 ਪੁਰਸ਼ ਅਤੇ 5 ਔਰਤਾਂ ਸ਼ਾਮਲ ਸਨ। ਇਸ ਮਾਮਲੇ ਵਿੱਚ ਸੰਗਰਾਮ ਦਾਸ ਭਗੌੜਾ ਸੀ। ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ 20,000 ਰੁਪਏ ਦਾ ਇਨਾਮ ਵੀ ਐਲਾਨਿਆ ਸੀ। ਸੰਗਰਾਮ ਦਾਸ ਇਸ ਗਰੋਹ ਦਾ ਮੁਖੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ।