
ਸੁਰੱਖਿਆ ਨੂੰ ਹੋਰ ਵਧਾਉਣ ਲਈ ਪੀੜਤ ਪਰਿਵਾਰ ਦੇ ਘਰ ਸੀ ਸੀ ਟੀ ਵੀ ਕੈਮਰੇ ਅਤੇ ਮੈਟਲ ਡਿਟੈਕਟਰ ਲਗਾਏ
ਨਵੀਂ ਦਿੱਲੀ - ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਇਕ 19 ਸਾਲ ਦੀ ਦਲਿਤ ਲੜਕੀ ਨਾਲ ਕਥਿਤ ਤੌਰ 9ਤੇ ਸਮੂਹਿਕ ਬਲਾਤਕਾਰ ਹੋਣ ਦੇ ਮਾਮਲੇ ਵਿਚ ਯੋਗੀ ਸਰਕਾਰ ਅੱਜ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕਰੇਗੀ। ਪਿਛਲੀ ਵਾਰ ਸੁਪਰੀਮ ਕੋਰਟ ਨੇ ਹਾਥਰਸ ਕੇਸ 'ਤੇ ਦਾਇਰ ਕੀਤੀ ਗਈ ਪਟੀਸ਼ਨ' ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਹਥਰਾਸ ਦਾ ਕੇਸ ਬਹੁਤ ਹੀ ਅਸਧਾਰਨਹੈ। ਇਸ ਤੋਂ ਬਾਅਦ ਅਦਾਲਤ ਨੇ ਯੂਪੀ ਸਰਕਾਰ ਤੋਂ ਤਿੰਨ ਸਵਾਲਾਂ ਦਾ ਜਵਾਬ ਮੰਗਿਆ ਸੀ।
Supreme Court
ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਪੁੱਛਿਆ ਸੀ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਨੂੰ ਕਿਸ ਤਰ੍ਹਾਂ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਦੇ ਨਾਲ ਹੀ ਯੋਗੀ ਸਰਕਾਰ ਨੂੰ ਪੁੱਛਿਆ ਗਿਆ ਕਿ ਕੀ ਪੀੜਤ ਪਰਿਵਾਰ ਨੇ ਆਪਣੇ ਲਈ ਵਕੀਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਇਲਾਹਾਬਾਦ ਹਾਈ ਕੋਰਟ ਵਿਚ ਇਸ ਮਾਮਲੇ ਦੀ ਕੀ ਸਥਿਤੀ ਹੈ।
Hathras case
ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਜਾਂਚ ਨੂੰ ਸਹੀ ਢੰਗ ਨਾਲ ਕਰਵਾਉਣ ਲਈ ਢੁਕਵੇਂ ਆਦੇਸ਼ ਜਾਰੀ ਕਰੇਗੀ। ਅਦਾਲਤ ਦੇ ਆਦੇਸ਼ ਤੋਂ ਬਾਅਦ ਯੋਗੀ ਸਰਕਾਰ ਅੱਜ ਇਸ ਮਾਮਲੇ ਵਿਚ ਹਲਫਨਾਮਾ ਦਾਖਲ ਕਰਨ ਜਾ ਰਹੀ ਹੈ। ਦੱਸ ਦਈਏ ਕਿ ਅੱਜ ਮਾਮਲੇ ਦੀ ਸੁਣਵਾਈ ਨਹੀਂ ਹੈ। ਇਸ ਕੇਸ ਦੀ ਸੁਣਵਾਈ ਅਗਲੇ ਹਫ਼ਤੇ ਹੋਣੀ ਤਹਿ ਕੀਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪਿੰਡ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਸੁਰੱਖਿਆ ਨੂੰ ਹੋਰ ਵਧਾਉਣ ਲਈ ਪੀੜਤ ਪਰਿਵਾਰ ਦੇ ਘਰ ਸੀ ਸੀ ਟੀ ਵੀ ਕੈਮਰੇ ਅਤੇ ਮੈਟਲ ਡਿਟੈਕਟਰ ਲਗਾਏ ਗਏ ਹਨ।
Hathras case
ਪਿਛਲੀ ਸੁਣਵਾਈ ਦੌਰਾਨ ਸੀਜੇਆਈ ਨੇ ਪਟੀਸ਼ਨਕਰਤਾਵਾਂ ਨੂੰ ਕਿਹਾ ਕਿ ''ਹਰ ਕੋਈ ਕਹਿ ਰਿਹਾ ਹੈ ਕਿ ਇਹ ਘਟਨਾ ਦਿਲ ਝੁੰਜੋੜਨ ਵਾਲੀ ਹੈ। ਅਸੀਂ ਇਸ ਤੇ ਵਿਸ਼ਵਾਸ ਕਰਦੇ ਹਾਂ ਤਾਂ ਹੀ ਤੁਹਾਡੀ ਗੱਲ ਸੁਣ ਰਹੇ ਹਾਂ। ਪਰ ਤੁਸੀਂ ਇਲਾਹਾਬਾਦ ਹਾਈ ਕੋਰਟ ਕਿਉਂ ਨਹੀਂ ਗਏ? ਇਸ ਕੇਸ ਦੀ ਸੁਣਵਾਈ ਪਹਿਲਾਂ ਹਾਈ ਕੋਰਟ ਕਰੇ, ਜੋ ਬਹਿਸ ਇੱਥੇ ਹੋ ਸਕਦੀ ਹੈ ਉਹੀ ਹਾਈ ਕੋਰਟ ਵਿਚ ਵੀ ਹੋ ਸਕਦੀ ਹੈ।
Yogi Adityanath
ਕੀ ਇਹ ਬਿਹਤਰ ਨਹੀਂ ਹੋਵੇਗਾ ਕਿ ਪਹਿਲਾਂ ਹਾਈਕਰੋਟ ਇਸ ਮਾਮਲੇ ਦੀ ਸੁਣਵਾਈ ਕਰੋ।'' ਇਸ ਤੋਂ ਬਾਅਦ ਕੋਰਟ ਨੇ ਕਿਹਾ ਕਿ ਯੂਪੀ ਸਰਕਾਰ ਤੋਂ ਕਈ ਸਵਾਲਾਂ ਦੇ ਜਵਾਬ ਮੰਗੇ ਗਏ ਸਨ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਜਾਂਚ ਨੂੰ ਸਹੀ ਢੰਗ ਨਾਲ ਕਰਵਾਉਣ ਲਈ ਢੁਕਵੇਂ ਆਦੇਸ਼ ਜਾਰੀ ਕਰੇਗੀ। ਅਦਾਲਤ ਦੇ ਆਦੇਸ਼ ਤੋਂ ਬਾਅਦ ਯੋਗੀ ਸਰਕਾਰ ਅੱਜ ਇਸ ਮਾਮਲੇ ਵਿਚ ਹਲਫਨਾਮਾ ਦਾਖਲ ਕਰਨ ਜਾ ਰਹੀ ਹੈ।
Supreme Court
ਦੱਸ ਦਈਏ ਕਿ 14 ਸਤੰਬਰ ਨੂੰ ਹਾਥਰਸ ਜ਼ਿਲ੍ਹੇ ਦੇ ਚਾਂਦਪਾ ਥਾਣਾ ਖੇਤਰ ਦੇ ਇੱਕ ਪਿੰਡ ਦੀ 19 ਸਾਲਾ ਦਲਿਤ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਕ ਬਲਾਤਕਾਰ ਹੋਇਆ ਸੀ। ਰੀੜ੍ਹ ਦੀ ਹੱਡੀ ਦੀ ਸੱਟ ਅਤੇ ਜੀਭ ਦੇ ਕੱਟੇ ਜਾਣ ਕਰ ਕੇ ਲੜਕੀ ਨੂੰ ਪਹਿਲਾਂ ਅਲੀਗੜ੍ਹ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਸੀ ਫਿਰ ਉਸ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ, ਜਿੱਥੇ ਮੰਗਲਵਾਰ ਸਵੇਰੇ ਉਸਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਯੂਪੀ ਪੁਲਿਸ ਨੇ ਲੜਕੀ ਦੇ ਪਰਿਵਾਰ ਦੀ ਇਜ਼ਾਜਤ ਤੋਂ ਬਗੈਰ ਹੀ ਲੜਕੀ ਦਾ ਅੰਤਿਮ ਸਸਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ।