
ਦੋ ਫਾਈਲਾਂ ਕਲੀਅਰ ਕਰਨ ਲਈ ਕੀਤੀ ਗਈ ਸੀ 300 ਕਰੋੜ ਰੁਪਏ ਦੀ ਪੇਸ਼ਕਸ਼
ਨਵੀਂ ਦਿੱਲੀ : ਸੀਬੀਆਈ ਨੇ ਮੇਘਾਲਿਆ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਤੋਂ ਦਿੱਲੀ ਵਿੱਚ ਸੀਬੀਆਈ ਹੈੱਡਕੁਆਰਟਰ ਵਿਖੇ ਪੁੱਛਗਿੱਛ ਕੀਤੀ। ਕੇਂਦਰੀ ਏਜੰਸੀ ਬਵਲੋਂ ਦਿੱਲੀ ਹੈੱਡਕੁਆਰਟਰ ਵਿਖੇ ਸਵਾਲ-ਜਵਾਬ ਕਰਵਾਏ ਗਏ। ਉਸ 'ਤੇ ਦੋਸ਼ ਹੈ ਕਿ ਜਦੋਂ ਉਹ ਜੰਮੂ-ਕਸ਼ਮੀਰ ਦਾ ਰਾਜਪਾਲ ਸਨ ਤਾਂ ਉਸ ਨੂੰ ਦੋ ਫਾਈਲਾਂ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਵੱਲੋਂ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੇ ਜਾਣ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਗਏ ਸਨ। ਇਸ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ, ਸੱਤਿਆਪਾਲ ਮਲਿਕ ਨੇ ਦਾਅਵਾ ਕੀਤਾ ਸੀ ਕਿ ਜੰਮੂ-ਕਸ਼ਮੀਰ ਦੇ ਰਾਜਪਾਲ ਹੁੰਦਿਆਂ ਉਨ੍ਹਾਂ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਹ ਪੇਸ਼ਕਸ਼ ‘ਅੰਬਾਨੀ’ ਅਤੇ ‘ਆਰਐਸਐਸ ਨਾਲ ਜੁੜੇ ਵਿਅਕਤੀ’ ਦੀਆਂ ਦੋ ਫਾਈਲਾਂ ਕਲੀਅਰ ਕਰਨ ਦੇ ਬਦਲੇ ਕੀਤੀ ਜਾਣੀ ਸੀ ਪਰ ਉਨ੍ਹਾਂ ਨੇ ਇਹ ਸੌਦਾ ਠੁਕਰਾ ਦਿੱਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਸਮੇਂ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਨਾਲ ਸਮਝੌਤਾ ਨਾ ਕਰਨ ਲਈ ਕਿਹਾ ਸੀ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਨੂੰ ਸੀਬੀਆਈ ਦੇ ਇਸ ਦਾਅਵੇ ਦੀ ਜਾਂਚ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਿਸ ਨੂੰ ਹੁਣ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।
ਕੀ ਹੈ ਪੂਰਾ ਮਾਮਲਾ?
17 ਅਕਤੂਬਰ 2021 ਨੂੰ ਰਾਜਸਥਾਨ ਦੇ ਝੁੰਝੁਨੂ 'ਚ ਇਕ ਪ੍ਰੋਗਰਾਮ 'ਚ ਸਤਿਆਪਾਲ ਮਲਿਕ ਨੇ ਕਿਹਾ ਸੀ, 'ਕਸ਼ਮੀਰ ਜਾਣ ਤੋਂ ਬਾਅਦ ਮੇਰੇ ਕੋਲ ਦੋ ਫਾਈਲਾਂ ਆਈਆਂ। ਇੱਕ ਫਾਈਲ ਅੰਬਾਨੀ ਦੀ ਸੀ ਅਤੇ ਦੂਜੀ ਆਰਐਸਐਸ ਨਾਲ ਸਬੰਧਤ ਸੀ ਜੋ ਪਿਛਲੀ ਮਹਿਬੂਬਾ ਮੁਫਤੀ-ਭਾਜਪਾ ਗੱਠਜੋੜ ਸਰਕਾਰ ਵਿੱਚ ਮੰਤਰੀ ਸਨ। ਉਹ ਪੀਐਮ ਮੋਦੀ ਦੇ ਵੀ ਕਾਫੀ ਕਰੀਬ ਸਨ। ਮੈਨੂੰ ਸਕੱਤਰਾਂ ਨੇ ਸੂਚਿਤ ਕੀਤਾ ਸੀ ਕਿ ਘੁਟਾਲਾ ਹੋਇਆ ਹੈ ਅਤੇ ਫਿਰ ਮੈਂ ਬਦਲੇ ਵਿਚ ਦੋਵੇਂ ਸੌਦੇ ਰੱਦ ਕਰ ਦਿੱਤੇ। ਸਕੱਤਰਾਂ ਨੇ ਮੈਨੂੰ ਦੱਸਿਆ ਕਿ ਦੋਵਾਂ ਫਾਈਲਾਂ ਲਈ 150-150 ਕਰੋੜ ਰੁਪਏ ਦਿੱਤੇ ਜਾਣਗੇ। ਪਰ, ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਪੰਜ ਕੁੜਤੇ-ਪਜਾਮੇ ਲੈ ਕੇ ਇਥੇ ਆਇਆ ਹਾਂ ਅਤੇ ਇਹ ਹੀ ਲੈ ਕੇ ਜਾਵਾਂਗਾ।