ਗੁਜਰਾਤ ATS ਨੇ ਪਾਕਿਸਤਾਨੀ ਕਿਸ਼ਤੀ 'ਚੋਂ 350 ਕਰੋੜ ਦੀ ਹੈਰੋਇਨ ਸਮੇਤ 6 ਲੋਕਾਂ ਨੂੰ ਕੀਤਾ ਗ੍ਰਿਫਤਾਰ
Published : Oct 8, 2022, 10:36 am IST
Updated : Oct 8, 2022, 10:49 am IST
SHARE ARTICLE
PHOTO
PHOTO

50 ਕਿਲੋ ਹੈਰੋਇਨ ਕੀਤੀ ਬਰਾਮਦ

 

ਅਹਿਮਦਾਬਾਦ: ਭਾਰਤੀ ਤੱਟ ਰੱਖਿਅਕ (ICG) ਨੂੰ ਵੱਡੀ ਕਾਮਯਾਬੀ ਮਿਲੀ ਹੈ। ਇੰਡੀਅਨ ਕੋਸਟ ਗਾਰਡ (ICG) ਨੇ ATS ਗੁਜਰਾਤ ਦੇ ਨਾਲ ਸਾਂਝੇ ਆਪਰੇਸ਼ਨ ਵਿੱਚ ਇੱਕ ਪਾਕਿਸਤਾਨੀ ਕਿਸ਼ਤੀ ਵਿੱਚ ਸਵਾਰ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਭਾਰਤੀ ਤੱਟ ਰੱਖਿਅਕ ਅਤੇ ਏਟੀਐਸ ਗੁਜਰਾਤ ਦੀ ਟੀਮ ਨੇ ਇਨ੍ਹਾਂ ਕੋਲੋਂ 50 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਜਿਸ ਦੀ ਮਾਰਕੀਟ ਵਿੱਚ ਕੁੱਲ ਕੀਮਤ 350 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਭਾਰਤੀ ਤੱਟ ਰੱਖਿਅਕ (ਆਈਸੀਜੀ) ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਕਿਸ਼ਤੀ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਪਾਕਿਸਤਾਨੀ ਕਿਸ਼ਤੀ ਅਲ ਸਕਰ ਵਿੱਚ ਸਵਾਰ 6 ਲੋਕਾਂ ਨੂੰ 350 ਕਰੋੜ ਰੁਪਏ ਦੀ ਹੈਰੋਇਨ ਸਮੇਤ ਫੜਿਆ ਗਿਆ ਹੈ। ਅਧਿਕਾਰੀ ਮੁਤਾਬਕ ਪਾਕਿਸਤਾਨੀ ਕਿਸ਼ਤੀ ਅਤੇ ਉਸ 'ਤੇ ਸਵਾਰ ਲੋਕਾਂ ਨੂੰ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਰੇਖਾ (ਆਈ.ਐੱਮ.ਬੀ.ਐੱਲ.) ਨੇੜਿਓਂ ਫੜਿਆ ਗਿਆ।

ਭਾਰਤੀ ਤੱਟ ਰੱਖਿਅਕ (ਆਈਸੀਜੀ) ਦੇ ਅਧਿਕਾਰੀ ਨੇ ਦੱਸਿਆ ਕਿ ਕਿਸ਼ਤੀ ਨੂੰ ਅਗਲੇਰੀ ਜਾਂਚ ਲਈ ਜਖਾਊ ਲਿਆਂਦਾ ਜਾ ਰਿਹਾ ਹੈ। ਪਿਛਲੇ ਇੱਕ ਸਾਲ ਵਿੱਚ ਏਟੀਐਸ ਦੇ ਨਾਲ ਆਈਸੀਜੀ ਦੀ ਇਹ ਛੇਵੀਂ ਕਾਰਵਾਈ ਹੈ। ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਇਕ ਪਾਕਿਸਤਾਨੀ ਕਿਸ਼ਤੀ 'ਚੋਂ ਕਰੀਬ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਸੀ।

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement